ਤਿਰੁਅਨੰਤਪੁਰਮ : ਕੇਰਲਾ ਵਿਚ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ 19 ਦਿਨਾਂ ਸਫਰ ਐਤਵਾਰ ਸਵੇਰੇ ਰਾਜਧਾਨੀ ਤਿਰੁਅਨੰਤਪੁਰਮ ਦੇ ਪਾਰਸਾਲਾ ਤੋਂ ਸ਼ੁਰੂ ਹੋ ਗਿਆ। ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਕੇ ਸੁਧਾਕਰਨ, ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਵੀ ਡੀ ਸਤੀਸ਼ਨ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤਾਰਿਕ ਅਨਵਰ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਨੇ ਰਸਮੀ ਤੌਰ ’ਤੇ ਰਾਹੁਲ ਗਾਂਧੀ ਦਾ ਸਵਾਗਤ ਕੀਤਾ।


