ਗੜ੍ਹਸ਼ੰਕਰ : ਤਹਿਸੀਲ ਦੇ ਪਿੰਡ ਮੋਰਾਂਵਾਲੀ ਵਿੱਚ ਵੀਰਵਾਰ ਸਵੇਰੇ ਉਦੋਂ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਇਕ ਐੱਨ ਆਰ ਆਈ ਅਤੇ ਘਰ ਦੀ ਦੇਖ ਭਾਲ ਕਰਨ ਵਾਲੀ ਮਹਿਲਾ ਦੀਆਂ ਖੂਨ ਨਾਲ ਲਥਪਥ ਲਾਸ਼ਾਂ ਬਰਾਮਦ ਹੋਈਆਂ। ਦੋਵਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਰਿਪੋਰਟ ਹੈ। ਮਿ੍ਰਤਕ ਦੀ ਪਛਾਣ ਐੱਨ ਆਰ ਆਈ ਸੰਤੋਖ ਸਿੰਘ (65) ਪੁੱਤਰ ਗਿਆਨ ਸਿੰਘ ਵਜੋਂ ਹੋਈ ਹੈ, ਜੋ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਆਇਆ ਸੀ। ਮਹਿਲਾ ਦੀ ਪਛਾਣ ਮਨਜੀਤ ਕੌਰ (50) ਪਤਨੀ ਲਖਵਿੰਦਰ ਸਿੰਘ ਪਿੰਡ ਮੋਰਾਂਵਾਲੀ ਵਜੋਂ ਹੋਈ ਹੈ। ਗੜ੍ਹਸ਼ੰਕਰ ਪੁਲਸ ਮਾਮਲੇ ਦੀ ਪੜਤਾਲ ਕਰ ਰਹੀ ਹੈ।




