ਚੰਦ ਫਤਿਹਪੁਰੀ, ਮਾੜੀਮੇਘਾ ਤੇ ਆਸਲ ਵੱਲੋਂ ਖੁਸ਼ੀ ਦਾ ਪ੍ਰਗਟਾਵਾ

0
149

ਚੰਡੀਗੜ੍ਹ, (ਗਿਆਨ ਸੈਦਪੁਰੀ)-ਸੀ ਪੀ ਆਈ ਦੇ 25ਵੇਂ ਮਹਾਂ-ਸੰਮੇਲਨ ਦੇ ਸਫ਼ਲਤਾ-ਪੂਰਨ ਸਮਾਪਤ ਹੋਣ ’ਤੇ ‘ਨਵਾਂ ਜ਼ਮਾਨਾ’ ਦੇ ਸੰਪਾਦਕ ਚੰਦ ਫਤਿਹਪੁਰੀ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਪਿ੍ਰਥੀਪਾਲ ਸਿੰਘ ਮਾੜੀਮੇਘਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਨੂੰ ਵਧਾਈ ਦਿੱਤੀ ਹੈ। ਇਸੇ ਤਰ੍ਹਾਂ ਏਟਕ ਦੇ ਸੂਬਾਈ ਆਗੂ ਅਮਰਜੀਤ ਸਿੰਘ ਆਸਲ ਨੇ ਵੀ ਸਫ਼ਲ ਮਹਾਂ-ਸੰਮੇਲਨ ਲਈ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾ ਕਿਹਾ ਕਿ ਇਸ ਇਤਿਹਾਸਕ ਕਾਰਜ ਦਾ ਜ਼ਿੰਮਾ ਸੀ ਪੀ ਆਈ ਦੀ ਪੰਜਾਬ ਇਕਾਈ ਨੇ ਬਾਖੂਬੀ ਨਿਭਾਇਆ ਹੈ।