ਚੰਡੀਗੜ੍ਹ (ਗੁਰਜੀਤ ਬਿੱਲਾ)-ਸੋਨਾਲੀਕਾ ਫਰਮ ਨੇ ਮਿਸ਼ਨ ‘ਚੜ੍ਹਦੀ ਕਲਾ’ ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ ਪੰਜਾਹ ਲੱਖ ਰੁਪਏ ਦਿੱਤੇ ਹਨ। ਸੋਨਾਲੀਕਾ ਫਰਮ ਦੇ ਸੀਨੀਅਰ ਉੱਪ ਪ੍ਰਧਾਨ (ਕਾਰਪੋਰੇਟ ਰਿਲੇਸ਼ਨਜ਼) ਜੇ.ਐੱਸ. ਚੌਹਾਨ ਅਤੇ ਸੀਨੀਅਰ ਉਪ ਪ੍ਰਧਾਨ ਰਜਨੀਸ਼ ਜੈਨ ਨੇ ਨਿੱਜੀ ਤੌਰ ’ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਪੰਜਾਹ ਲੱਖ ਰੁਪਏ ਦਾ ਚੈੱਕ ਸੌਂਪਿਆ।ਅਰੋੜਾ ਨੇ ਦੱਸਿਆ ਕਿ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਲੱਗਭੱਗ 2 ਕਰੋੜ ਦੀਆਂ 12 ਐਂਬੂਲੈਂਸਾਂ ਵੀ ਦਾਨ ਕੀਤੀਆਂ ਜਾ ਰਹੀਆਂ ਹਨ।ਫਰਮ ਨੇ ਦਾਨ ਦੇ ਰੂਪ ਵਿੱਚ ਲੱਗਭੱਗ 4.5 ਕਰੋੜ ਰੁਪਏ ਖਰਚ ਕੀਤੇ ਹਨ।





