ਦੀਪਕ ਬਾਲੀ ਨੇ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਸਮਾਗਮ ਲਈ ਉਮਰ ਤੋਂ ਸਹਿਯੋਗ ਮੰਗਿਆ

0
112

ਚੰਡੀਗੜ੍ਹ (ਗੁਰਜੀਤ ਬਿੱਲਾ)
ਸੱਭਿਆਚਾਰ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸ਼ੁੱਕਰਵਾਰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਤਹਿਤ ਸ੍ਰੀਨਗਰ ਵਿਖੇ ਇੱਕ ਨਗਰ ਕੀਰਤਨ ਕਰਵਾਉਣ ਦੇ ਸੰਬੰਧ ਵਿੱਚ ਮੁਲਾਕਾਤ ਕੀਤੀ।ਬਾਲੀ ਨੇ ਉਨ੍ਹਾ ਨੂੰ ਇਨ੍ਹਾਂ ਇਤਿਹਾਸਕ ਅਤੇ ਪਵਿੱਤਰ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਅਤੇ ਜੰਮੂ-ਕਸ਼ਮੀਰ ਸਰਕਾਰ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ।
ਇਸ ਦੌਰਾਨ ਉਨ੍ਹਾਂ ਨਾਲ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਭਿਨਵ ਤਿ੍ਰਖਾ ਵੀ ਸਨ।ਬਾਲੀ ਨੇ ਦੱਸਿਆ ਕਿ ਸਮਾਗਮਾਂ ਦੀ ਲੜੀ ਵਿੱਚ ਪਹਿਲਾ ਵਿਸ਼ਾਲ ਕੀਰਤਨ ਦਰਬਾਰ 25 ਅਕਤੂਬਰ ਨੂੰ ਦਿੱਲੀ ਵਿਖੇ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਕਰਵਾਇਆ ਜਾਵੇਗਾ। ਮੁੱਖ ਸਮਾਗਮਾਂ ਤੋਂ ਪਹਿਲਾਂ 19 ਨਵੰਬਰ ਨੂੰ ਇੱਕ ਵਿਸ਼ੇਸ਼ ਨਗਰ ਕੀਰਤਨ ਯਾਤਰਾ ਸ੍ਰੀਨਗਰ ਤੋਂ ਆਰੰਭ ਹੋ ਕੇ ਪੰਜਾਬ ਵੱਲ ਚੱਲੇਗੀ, ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗੀ।