ਨਵੀਂ ਦਿੱਲੀ : ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਸੱਤ ਮਹੀਨਿਆਂ ਦੇ ਹੇਠਲੇ ਪੱਧਰ ’ਤੇ ਆ ਗਈਆਂ ਹਨ, ਪਰ ਭਾਰਤ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਵਿਕਰੀ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ। ਕੌਮਾਂਤਰੀ ਬੈਂਚਮਾਰਕ ਬ੍ਰੈਂਟ ਕਰੂਡ ਪਿਛਲੇ ਹਫਤੇ ਪਹਿਲੀ ਵਾਰ 90 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਿਆ। ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਘਰੇਲੂ ਕੀਮਤਾਂ ’ਚ ਬਦਲਾਅ ਨਾ ਹੋਣ ਬਾਰੇ ਕਿਹਾ ਕਿ ਕੌਮਾਂਤਰੀ ਪੱਧਰ ’ਤੇ ਕੀਮਤਾਂ ’ਚ ਵਾਧਾ ਹੋਣ ਕਾਰਨ ਜਨਤਕ ਖੇਤਰ ਦੀਆਂ ਕੰਪਨੀਆਂ ਨੇ ਕਾਫੀ ਸਮੇਂ ਤੱਕ ਆਪਣੀਆਂ ਕੀਮਤਾਂ ਸਥਿਰ ਰੱਖੀਆਂ ਤੇ ਹੁਣ ਕੌਮਾਂਤਰੀ ਪੱਧਰ ’ਤੇ ਕੀਮਤਾਂ ਹੇਠਾਂ ਆਉਣ ਤੋਂ ਬਾਅਦ ਕੰਪਨੀਆਂ ਆਪਣਾ ਘਾਟਾ ਪੂਰਾ ਕਰਨ ਲਈ ਕੀਮਤਾਂ ਨਹੀਂ ਘਟਾ ਰਹੀਆਂ।



