ਵੈਨਕੂਵਰ : ਤਿੰਨ ਸਾਲ ਪਹਿਲਾਂ ਬਿ੍ਰਟਿਸ਼ ਕੋਲੰਬੀਆ ਦੀ ਜੇਲ੍ਹ ’ਚੋਂ ਫ਼ਰਾਰ ਹੋਏ 38 ਸਾਲਾ ਰਬੀਹ ਅਖਲੀਲ ਨੂੰ ਇੰਟਰਪੋਲ ਦੇ ਰੈੱਡ ਕਾਰਨਰ ਨੋਟਿਸ ਤਹਿਤ ਦੋਹਾ ਕਤਰ ਤੋਂ ਕਾਬੂ ਕੀਤਾ ਗਿਆ ਹੈ। ਕੈਨੇਡਾ ਦੀ ਕੇਂਦਰੀ ਪੁਲਸ ਵਲੋਂ ਉਸ ਨੂੰ ਵਾਪਸ ਲਿਆਉਣ ਲਈ ਰਸਮੀ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਸ ਨੂੰ ਹੱਤਿਆ ਅਤੇ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਗਿ੍ਰਫਤਾਰ ਕੀਤਾ ਗਿਆ ਸੀ। ਇੰਟਰਪੋਲ ਵੱਲੋਂ ਜਾਰੀ ਰਿਲੀਜ਼ ਅਨੁਸਾਰ ਅਖਲੀਲ ਦੀ ਗਿ੍ਰਫਤਾਰੀ ਵਿੱਚ ਦੋਹਾ ਦੀ ਕੌਮੀ ਬਿਊਰੋ ਤੇ ਉਥੋਂ ਦੇ ਗ੍ਰਹਿ ਵਿਭਾਗ ਵੱਲੋਂ ਭਰਵਾਂ ਸਹਿਯੋਗ ਦਿੱਤਾ ਗਿਆ।




