ਚੰਡੀਗੜ੍ਹ : ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਕਿਸਾਨਾਂ ਦੀ ਸਹਾਇਤਾ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਫ਼ਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਪਹਿਲਕਦਮੀਆਂ ਲਾਗੂ ਕਰਨ ਲਈ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਵਾਸਤੇ ਡੈਲੋਇਟ ਨਾਲ ਇੱਕ ਸਮਝੌਤਾ (ਐੱਮ ਓ ਯੂ) ਸਹੀਬੱਧ ਕੀਤਾ ਹੈ।ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਤੇ ਪਰਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਡੈਲੋਇਟ ਦੇ ਕਾਰਜਕਾਰੀ ਡਾਇਰੈਕਟਰ ਵਿਵੇਕ ਮਿੱਤਲ ਅਤੇ ਖੇਤੀਬਾੜੀ ਕਮਿਸ਼ਨਰ ਸ੍ਰੀਮਤੀ ਬਬੀਤਾ ਨੇ ਇਸ ਸਮਝੌਤੇ ’ਤੇ ਹਸਤਾਖਰ ਕੀਤੇ। ਇਹ ਭਾਈਵਾਲੀ ਪਿਛਲੇ ਸਾਲ ਡੈਲੋਇਟ ਵੱਲੋਂ ਪਟਿਆਲਾ ਜ਼ਿਲ੍ਹੇ ਦੇ 17 ਪਿੰਡਾਂ ਵਿੱਚ ਲਾਗੂ ਕੀਤੇ ਗਏ ਸਫਲ ਪਾਇਲਟ ਪ੍ਰੋਜੈਕਟ ਜਿਸ ਸਦਕਾ ਖੇਤਾਂ ਵਿੱਚ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ 80 ਫ਼ੀਸਦੀ ਤੋਂ ਵੱਧ ਦੀ ਕਮੀ ਆਈ ਹੈ, ਉਪਰੰਤ ਅਮਲ ਵਿੱਚ ਲਿਆਂਦੀ ਗਈ ਹੈ।




