ਤਰਨ ਤਾਰਨ : ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਅਤੇ ਸ. ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਜ਼ਿਲਾ ਤਰਨ ਤਾਰਨ ਤੋਂ Tਮੇਰਾ ਘਰ, ਮੇਰਾ ਮਾਣU ਸਕੀਮ ਦੀ ਸ਼ੁਰੂਆਤ ਕੀਤੀ ਅਤੇ ਲਾਲ ਲਕੀਰ ਦੇ ਅੰਦਰ ਆਉਂਦੀ ਜ਼ਮੀਨ/ਜਾਇਦਾਦ ਦੇ ਮਾਲਕਾਨਾ ਹੱਕ ਪ੍ਰਾਪਤ ਕਰਨ ਵਾਲੇ ਹਲਕਾ ਤਰਨ ਤਾਰਨ ਦੇ 11 ਪਿੰਡਾਂ ਦੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ¢ ਇਸ ਮÏਕੇ ਹਲਕਾ ਇੰਚਾਰਜ ਤਰਨ ਤਾਰਨ ਸ੍ਰੀ ਹਰਮੀਤ ਸਿੰਘ ਸੰਧੂ ਤੋਂ ਇਲਾਵਾ ਹੋਰ ਪਤਵੰਤੇ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਲਾਭਪਾਤਰੀ ਵੀ ਹਾਜ਼ਰ ਸਨ¢ਇਸ ਮੌਕੇ ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਅਸੀਂ ਸੰਪਤੀ ਦੇ ਅਧਿਕਾਰ ਵੰਡ ਰਹੇ ਹਾਂ¢ ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਰਾਜ ਵਿੱਚ ਮਿਸ਼ਨ ਮੋਡ ਵਿੱਚ ਲਾਗੂ ਕੀਤਾ ਜਾ ਰਿਹਾ ਹੈ, ਇਹ ਸਕੀਮ ਦਸੰਬਰ, 2026 ਤੱਕ ਰਾਜ ਭਰ ਵਿੱਚ ਲਾਗੂ ਕਰ ਦਿੱਤੀ ਜਾਵੇਗੀ¢
ਉਨ੍ਹਾਂ ਕਿਹਾ ਕਿ Tਮੇਰਾ ਘਰ, ਮੇਰਾ ਮਾਣU ਸਕੀਮ ਦਾ ਉਦੇਸ਼ ਆਬਾਦੀ ਦੇਹ ਦੇ ਖੇਤਰ, ਜਿਸ ਨੂੰ ਅਸੀਂ ਲਾਲ ਲਕੀਰ ਦੇ ਨਾਮ ਨਾਲ ਜਾਣਦੇ ਹਾਂ, ਉਸ ਵਿੱਚ ਰਹਿ ਰਹੇ ਲੋਕਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦੇਣਾ ਹੈ¢ ਭੁੱਲਰ ਨੇ ਕਿਹਾ ਕਿ Tਮੇਰਾ ਘਰ, ਮੇਰਾ ਮਾਣU ਸਕੀਮ ਰਾਹੀਂ ਰਾਜ ਦੇ ਹਜ਼ਾਰਾਂ ਪਰਿਵਾਰਾਂ ਤੇ ਲੱਖਾਂ ਲੋਕਾਂ ਨੂੰ ਲਾਭ ਮਿਲੇਗਾ¢ਹਲਕਾ ਇੰਚਾਰਜ ਸ੍ਰੀ ਹਰਮੀਤ ਸਿੰਘ ਸੰਧੂ ਨੇ ਵੱਖ-ਵੱਖ ਪਿੰਡਾਂ ਤੋਂ ਆਏ Tਮੇਰਾ ਘਰ, ਮੇਰਾ ਮਾਣU ਸਕੀਮ ਦੇ ਲਾਭਪਾਤਰੀਆਂ ਨੂੰ ਵਧਾਈ ਦਿੱਤੀ |





