ਮਾਨ ਨੇ ਸ਼ਾਹ ਤੋਂ ਵਿਸ਼ੇਸ਼ ਪੈਕੇਜ ਮੰਗਿਆ

0
141

ਅਨਾਜ ਖ਼ਰੀਦ ਦੇ ਮਾਪਦੰਡਾਂ ‘ਚ ਢਿੱਲ ਦੇਣ ਦੀ ਅਪੀਲ
ਨਵੀਂ ਦਿੱਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ¢
ਮੁੱਖ ਮੰਤਰੀ ਨੇ ਸ਼ਾਹ ਨਾਲ ਉਨ੍ਹਾ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਅਤੇ ਹੜ੍ਹ ਪੀੜਤਾਂ ਨੂੰ ਐੱਸ ਡੀ ਆਰ ਐੱਫ./ ਐੱਨ ਡੀ ਆਰ ਐੱਫ ਤੋਂ ਮੁਆਵਜ਼ਾ ਦਿਵਾਉਣ ਲਈ ਨਿਯਮਾਂ ਵਿੱਚ ਸੋਧ ਕਰਨ ਦੀ ਮੰਗ ਕੀਤੀ¢ ਉਨ੍ਹਾ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਪੰਜਾਬ ਨੇ ਦਹਾਕਿਆਂ ਬਾਅਦ ਆਪਣੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇਕ ਦਾ ਸਾਹਮਣਾ ਕੀਤਾ ਹੈ, ਜਿਸ ਨਾਲ 2614 ਪਿੰਡਾਂ ਦੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ, 6.87 ਲੱਖ ਲੋਕ ਬੇਘਰ ਹੋਏ ਹਨ¢
ਉਹਨਾ ਕਿਹਾ ਕਿ ਨੁਕਸਾਨ ਦਾ ਮੁੱਢਲਾ ਅਨੁਮਾਨ 13,832 ਕਰੋੜ ਰੁਪਏ ਹੈ, ਜਿਸ ਵਿੱਚ ਖੇਤੀਬਾੜੀ, ਬੁਨਿਆਦੀ ਢਾਂਚਾ, ਸਿਹਤ, ਸਿੱਖਿਆ ਅਤੇ ਰੋਜ਼ੀ-ਰੋਟੀ ਦਾ ਨੁਕਸਾਨ ਸ਼ਾਮਲ ਹੈ¢ ਮÏਜੂਦਾ ਐੱਸ ਡੀ ਆਰ ਐੱਫ / ਐੱਨ ਡੀ ਆਰ ਐੱਫ ਮਾਪਦੰਡ ਨੁਕਸਾਨ ਦੇ ਅਸਲ ਪੈਮਾਨੇ ਦੀ ਪੂਰਤੀ ਲਈ ਨਾਕਾਫ਼ੀ ਹਨ¢ ਉਨ੍ਹਾ ਕਿਹਾ ਕਿ ਜਿੱਥੇ ਫਸਲਾਂ ਦਾ ਨੁਕਸਾਨ 33 ਫੀਸਦੀ ਅਤੇ ਇਸ ਤੋਂ ਵੱਧ ਹੈ, ਉੱਥੇ ਗ੍ਰਹਿ ਮੰਤਰਾਲੇ ਵੱਲੋਂ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਬਣਦਾ ਹੈ¢ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਏਨਾ ਘੱਟ ਮੁਆਵਜ਼ਾ ਦੇਣਾ ਸਰਾਸਰ ਬੇਇਨਸਾਫ਼ੀ ਹੋਵੇਗੀ, ਕਿਉਂਕਿ ਫਸਲਾਂ ਲਗਭਗ ਤਿਆਰ ਸਨ¢ ਇਸ ਲਈ ਕਿਸਾਨਾਂ ਨੂੰ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਦਾ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ¢ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਪਹਿਲਾਂ ਹੀ ਮੰਤਰਾਲੇ ਕੋਲ ਇਹ ਮੁੱਦਾ ਉਠਾ ਦਿੱਤਾ ਸੀ¢ ਉਨ੍ਹਾ ਦੱਸਿਆ ਕਿ ਹਾਲੇ ਤੱਕ ਇਸ ਦਾ ਕੋਈ ਜਵਾਬ ਨਹੀਂ ਮਿਲਿਆ, ਇਸ ਲਈ ਸੂਬੇ ਨੇ ਮੁਆਵਜ਼ਾ ਵਧਾਉਣ ਲਈ ਆਪਣੇ ਪੱਧਰ ਉੱਤੇ ਸੂਬਾਈ ਬਜਟ ਵਿੱਚੋਂ ਹਿੱਸਾ ਵਧਾ ਦਿੱਤਾ¢ ਉਨ੍ਹਾ ਕਿਹਾ ਕਿ ਹੜ੍ਹ ਪੀੜਤਾਂ ਨੂੰ ਰਾਹਤ ਪਹੁੰਚਾਉਣ ਲਈ ਸੂਬਾ ਸਰਕਾਰ ਨੇ ਐੱਸ ਡੀ ਆਰ ਐੱਫ ਨਿਯਮਾਂ ਤਹਿਤ 26 ਤੋਂ 33 ਪ੍ਰਤੀਸ਼ਤ ਫਸਲ ਨੁਕਸਾਨ ਦੇ ਮੁਆਵਜ਼ੇ ਨੂੰ ਮÏਜੂਦਾ 2000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 10,000 ਰੁਪਏ ਪ੍ਰਤੀ ਏਕੜ, 33 ਤੋਂ 75 ਪ੍ਰਤੀਸ਼ਤ ਫਸਲ ਨੁਕਸਾਨ ਦੇ ਮੁਆਵਜ਼ੇ ਨੂੰ ਮÏਜੂਦਾ 6800 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਏਕੜ ਅਤੇ 75 ਤੋਂ 100 ਪ੍ਰਤੀਸ਼ਤ ਫਸਲ ਨੁਕਸਾਨ ਦੇ ਮੁਆਵਜ਼ੇ ਨੂੰ ਮÏਜੂਦਾ 6800 ਰੁਪਏ ਤੋਂ ਵਧਾ ਕੇ 20,000 ਰੁਪਏ ਪ੍ਰਤੀ ਏਕੜ ਕਰਨ ਦਾ ਫੈਸਲਾ ਕੀਤਾ ਹੈ¢ਉਹਨਾ ਕਿਹਾ ਕਿ ਗੁਰਦਾਸਪੁਰ, ਅੰਮਿ੍ਤਸਰ, ਫਾਜ਼ਿਲਕਾ, ਕਪੂਰਥਲਾ ਅਤੇ ਫਿਰੋਜ਼ਪੁਰ ਸਭ ਤੋਂ ਵੱਧ ਪ੍ਰਭਾਵਤ ਜ਼ਿਲ੍ਹੇ ਹਨ, ਇਸ ਲਈ ਸਾਉਣੀ ਮੰਡੀਕਰਨ ਸੀਜ਼ਨ 2025-26 ਲਈ ਪੰਜਾਬ ਲਈ ਵਿਸ਼ੇਸ਼ ਛੋਟ ਦਿੱਤੀ ਜਾਵੇ¢ ਉਨ੍ਹਾ ਕਿਹਾ ਕਿ ਖ਼ੁਰਾਕ ਤੇ ਜਨਤਕ ਵੰਡ ਮੰਤਰਾਲਾ ਭਾਰਤ ਸਰਕਾਰ ਤਰਜੀਹ ਦੇ ਆਧਾਰ ਉੱਤੇ ਸਾਉਣੀ ਖ਼ਰੀਦ ਸੀਜ਼ਨ 2025-26 ਦÏਰਾਨ ਖ਼ਰੀਦ ਲਈ ਝੋਨੇ ਦੇ ਮਾਪਦੰਡਾਂ ਵਿੱਚ ਛੋਟ ਦੇ ਸਕਦਾ ਹੈ¢