ਚੰਡੀਗੜ੍ਹ, (ਗੁਰਜੀਤ ਬਿੱਲਾ)-ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ | ਪੰਜਾਬ ਸਰਕਾਰ ਦੀ ਤਰਸ ਦੇ ਅਧਾਰ ‘ਤੇ ਨÏਕਰੀ ਦੇਣ ਦੀ ਨੀਤੀ ਤਹਿਤ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਆਸਾਮੀਆਂ ‘ਤੇ ਨਿਯੁਕਤ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ 2 ਜੂਨੀਅਰ ਨਕਸ਼ਾ ਨਵੀਸ, 2 ਕਲਰਕ, 8 ਸੇਵਾਦਾਰ, 1 ਸਫ਼ਾਈ ਸੇਵਕ ਅਤੇ 2 ਹੈਲਪਰ ਟੈਕਨੀਕਲ ਦੀ ਆਸਾਮੀ ‘ਤੇ ਨਿਯੁਕਤ ਕੀਤੇ ਗਏ ਹਨ¢ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਨ ਦੀ ਸਰਕਾਰ ਹੁਣ ਤੱਕ 55,201 ਨÏਜਵਾਨਾਂ ਨੂੰ ਸਰਕਾਰੀ ਨÏਕਰੀਆਂ ਦੇ ਚੁੱਕੀ ਹੈ¢ ਇਸ ਤੋਂ ਇਲਾਵਾ 2.77 ਲੱਖ ਤੋਂ ਜ਼ਿਆਦਾ ਨÏਕਰੀਆਂ ਪ੍ਰਾਈਵੇਟ ਖੇਤਰ ਵਿੱਚ ਦਿੱਤੀਆਂ ਜਾ ਚੁੱਕੀਆਂ ਹਨ¢





