ਰਾਜਪੁਰਾ (ਰਮੇਸ਼ ਕਟਾਰੀਆ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਉਮੀਦ ਜਤਾਈ ਕਿ ਆਪਣੀਆਂ ਸਨਅਤ ਪੱਖੀ ਤੇ ਕਾਰੋਬਾਰ ਲਈ ਅਨੁਕੂਲ ਮਾਹÏਲ ਕਾਰਨ ਸੂਬਾ ਮੁਲਕ ਦੇ ਅਗਲੇ ਵਪਾਰਕ ਗੜ੍ਹ ਵਜੋਂ ਉਭਰੇਗਾ¢ ਇੱਥੇ ਹਾਲੈਂਡ ਆਧਾਰਤ ਬਹੁਕÏਮੀ ਕੰਪਨੀ ਡੀ ਹਿਊਜ਼ ਦੇ ਪਸ਼ੂ ਫੀਡ ਪਲਾਂਟ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਨਅਤੀ ਤਰੱਕੀ ਨੂੰ ਹੁਲਾਰਾ ਦੇਣ ਲਈ ਕਾਰੋਬਾਰ ਵਿੱਚ ਸÏਖ ਸਣੇ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ¢ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਸਨਅਤੀ ਪਾਵਰ ਹਾਊਸ ਬਣ ਗਿਆ ਹੈ ਅਤੇ ਫੂਡ ਪ੍ਰਾਸੈਸਿੰਗ, ਟੈਕਸਟਾਇਲ, ਆਟੋ ਕੰਪੋਨੈਂਟ, ਹੈਂਡ ਟੂਲਜ਼, ਸਾਈਕਲ, ਆਈ ਟੀ, ਟੂਰਿਜ਼ਮ ਤੇ ਹੋਰ ਖ਼ੇਤਰਾਂ ਵਿੱਚ ਮੋਹਰੀ ਭੂਮਿਕਾ ਵਿੱਚ ਹੈ¢ ਉਨ੍ਹਾ ਕਿਹਾ ਕਿ ਪੰਜਾਬ ਦੀ ਸਨਅਤੀ ਤਰੱਕੀ ਅਸਲ ਵਿੱਚ ਆਲਮੀ ਮੁਹਾਂਦਰਾ ਰੱਖਦੀ ਹੈ, ਕਿਉਂਕਿ ਸੂਬੇ ਦੀਆਂ ਸੰਭਾਵਨਾਵਾਂ ਨੂੰ ਪਛਾਣਦਿਆਂ ਵਿਸ਼ਵ ਦੇ ਕਈ ਨਿਵੇਸ਼ਕ ਪੰਜਾਬ ਵੱਲ ਰੁਖ਼ ਕਰ ਰਹੇ ਹਨ¢ ਮਾਨ ਨੇ ਕਿਹਾ ਕਿ ਪੰਜਾਬ ਨੂੰ ਹੁਣ ਤੱਕ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ ਹਨ, ਜਿਸ ਨਾਲ ਨÏਕਰੀਆਂ ਦੇ 4.7 ਲੱਖ ਮÏਕੇ ਪੈਦਾ ਹੋਣ ਦੀ ਸੰਭਾਵਨਾ ਹੈ¢ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਡੀ ਹਿਊਜ਼ ਕੰਪਨੀ ਨੇ ਪੰਜਾਬ ਵਿੱਚ 150 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ, ਜਿਸ ਨਾਲ ਨÏਜਵਾਨਾਂ ਲਈ ਨÏਕਰੀਆਂ ਦੇ ਨਵੇਂ ਮÏਕੇ ਖੁੱਲ੍ਹਣਗੇ ਅਤੇ ਸੂਬੇ ਨੂੰ ਲੰਮੇ ਸਮੇਂ ਵਿੱਚ ਫਾਇਦਾ ਹੋਵੇਗਾ¢





