ਨਵੀਂ ਦਿੱਲੀ/ਭੁੱਜ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਕਿਹਾ ਕਿ ਭਾਰਤੀ ਫੌਜ ਨੇ ਆਪਰੇਸ਼ਨ ਸਿੰਧੂਰ ਦੇ ਸਾਰੇ ਟੀਚਿਆਂ ਨੂੰ ਹਾਸਲ ਕਰ ਲਿਆ ਹੈ, ਪਰ ਸਰਹੱਦ ਪਾਰੋਂ ਅ¾ਤਵਾਦ ਖਿਲਾਫ਼ ਉਨ੍ਹਾਂ ਦੀ ਲੜਾਈ ਜਾਰੀ ਰਹੇੇਗੀ| ਉਨ੍ਹਾ ਕਿਹਾ ਕਿ ਪਾਕਿਸਤਾਨ ਨੇ ਆਪਰੇਸ਼ਨ ਸਿੰਧੂਰ ਦੌਰਾਨ ਭਾਰਤ ਦੀ ਰੱਖਿਆ ਪ੍ਰਣਾਲੀ ਵਿਚ ਸੰਨ੍ਹ ਲਾਉਣ ਦੀ ਨਾਕਾਮ ਕੋਸ਼ਿਸ਼ ਕੀਤੀ, ਪਰ ਭਾਰਤੀ ਫੌਜ ਨੇ ਪਾਕਿਸਤਾਨੀ ਹਵਾਈ ਸੈਨਾ ਦੇ ਰੱਖਿਆ ਤਾਣੇ-ਬਾਣੇ ਨੂੰ ‘ਬੇਨਕਾਬ’ ਕਰ ਦਿੱਤਾ ਤੇ ਕੁੱਲ ਆਲਮ ਨੂੰ ਸੁਨੇਹਾ ਦਿੱਤਾ ਕਿ ਉਹ ਆਪਣੇ ਰਵਾਇਤੀ ਵਿਰੋਧੀ ਨੂੰ ਵੱਡਾ ਨੁਕਸਾਨ ਪਹੁੰਚਾ ਸਕਦਾ ਹੈ| ਰੱਖਿਆ ਮੰਤਰੀ ‘ਸ਼ਸਤਰ ਪੂਜਾ’ ਤੋਂ ਪਹਿਲਾਂ ਗੁਜਰਾਤ ਦੇ ਭੁੱਜ ਵਿਚ ਫੌਜੀ ਹਵਾਈ ਅੱਡੇ ’ਤੇ ਫੌਜੀਆਂ ਦੇ ਇਕ ਸਮੂਹ ਨੂੰ ਸੰਬੋਧਨ ਕਰ ਰਹੇ ਸਨ| ਰਾਜਨਾਥ ਸਿੰਘ ਨੇ ਕਿਹਾ, ‘‘ਆਪਰੇਸ਼ਨ ਸਿੰਧੂਰ ਦੌਰਾਨ ਪਾਕਿਸਤਾਨ ਨੇ ਲੇਹ ਤੋਂ ਲੈ ਕੇ ਸਰ ਕਰੀਕ ਤੱਕ ਭਾਰਤ ਦੀ ਰੱਖਿਆ ਪ੍ਰਣਾਲੀ ਵਿਚ ਸੰਨ੍ਹ ਲਾਉਣ ਦੀ ਨਾਕਾਮ ਕੋਸ਼ਿਸ਼ ਕੀਤੀ|’’ ਸਿੰਘ ਨੇ ਕਿਹਾ, ‘‘ਆਪਣੀ ਜਵਾਬੀ ਕਾਰਵਾਈ ਵਿਚ ਭਾਰਤੀ ਫੌਜ ਨੇ ਪਾਕਿਸਤਾਨੀ ਹਵਾਈ ਰੱਖਿਆ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਤੇ ਸਖਤ ਸੁਨੇਹਾ ਦਿੱਤਾ ਕਿ ਭਾਰਤੀ ਫੌਜ ਜਦੋਂ ਚਾਹੇ, ਜਿੱਥੇ ਚਾਹੇ ਪਾਕਿਸਤਾਨ ਨੂੰ ਭਾਰੀ ਨੁਕਸਾਨ ਪਹੁੰਚਾ ਸਕਦੀ ਹੈ|’’ ਸਿੰਘ ਨੇ ਕਿਹਾ ਕਿ ਭਾਰਤ ਨੇ ਸੰਜਮ ਨਾਲ ਕੰਮ ਲਿਆ, ਕਿਉਂਕਿ ਉਸ ਦੀ ਫੌਜੀ ਕਾਰਵਾਈ ਅ¾ਤਵਾਦ ਖਿਲਾਫ਼ ਸੀ| ਉਨ੍ਹਾ ਕਿਹਾ, ‘‘ਆਪਰੇਸ਼ਨ ਸਿੰਧੂਰ ਦਾ ਮਕਸਦ ਜੰਗ ਛੇੜਨਾ ਨਹੀਂ ਸੀ|
ਗੁਰਪੁਰਬ ਮੌਕੇ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਮਿਲੀ ਮਨਜ਼ੂਰੀ
ਨਵੀਂ ਦਿ¾ਲੀ : ਸਿੱਖ ਜੱਥੇ ਨੂੰ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਦੀ ਮਨਜ਼ੂਰੀ ਮਿਲ ਗਈ ਹੈ ਤੇ ਹੁਣ ਸ਼ਰਧਾਲੂ ਪਾਕਿਸਤਾਨ ਵਿਚ ਗੁਰੂ ਧਾਮਾਂ ਦੇ ਦਰਸ਼ਨ ਕਰ ਸਕਣਗੇ| ਸੁਰੱਖਿਆ ਕਾਰਨਾਂ ਦੇ ਚੱਲਦਿਆਂ ਕੁਝ ਦਿਨ ਪਹਿਲਾਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਨੂੰ ਲੈ ਕੇ ਸਿੱਖ ਜਥਿਆਂ ’ਤੇ ਪਾਕਿਸਤਾਨ ਜਾਣ ’ਤੇ ਰੋਕ ਲਗਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸਿੱਖ ਸੰਗਤ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਹੈ, ਇਸ ਲਈ ਪਾਕਿਸਤਾਨ ਜਾ ਕੇ ਗੁਰੂਧਾਮਾਂ ਦੇ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ| ਹੁਣ ਇਜਾਜ਼ਤ ਮਿਲ ਗਈ ਹੈ| ਕਈ ਸ਼ਰਤਾਂ ਜ਼ਰੂਰ ਲਗਾਈਆਂ ਗਈਆਂ ਹਨ| 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਮੌਕੇ ਸਿੱਖ ਸ਼ਰਧਾਲੂ ਪਾਕਿਸਤਾਨ ਜਾ ਸਕਣਗੇ|




