ਰਾਜਿੰਦਰ ਗੁਪਤਾ ਹੋ ਸਕਦੇ ਹਨ ‘ਆਪ’ ਦੇ ਉਮੀਦਵਾਰ

0
60

ਚੰਡੀਗੜ੍ਹ : ਰਾਜਿੰਦਰ ਗੁਪਤਾ 24 ਅਕਤੂਬਰ ਨੂੰ ਹੋਣ ਵਾਲੀ ਰਾਜ ਸਭਾ ਦੀ ਉਪ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ | ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਗੁਪਤਾ ਨੇ ਰਾਜ ਆਰਥਕ ਨੀਤੀ ਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਅਤੇ ਸ੍ਰੀ ਕਾਲੀ ਦੇਵੀ ਸਲਾਹਕਾਰ ਕਮੇਟੀ ਦੇ ਚੇਅਰਪਰਸਨ ਦਾ ਅਹੁਦਾ ਛੱਡ ਦਿੱਤਾ ਹੈ | ਸੱਤਾਧਾਰੀ ਪਾਰਟੀ ਦੇ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਗੁਪਤਾ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ |