ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੋਮਵਾਰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਇਕ ਦਹਿਸ਼ਤਗਰਦ ਮਾਰਿਆ ਗਿਆ ਤੇ ਇਕ ਸੁਰੱਖਿਆ ਜਵਾਨ ਜ਼ਖਮੀ ਹੋ ਗਿਆ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਇਲਾਕੇ ਵਿੱਚ ਦਹਿਸ਼ਤਗਰਦਾਂ ਦੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਮਗਰੋਂ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਦੇ ਹੈੱਫ ਸ਼ਿਰਮਲ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਇਕ ਦਹਿਸ਼ਤਗਰਦ ਮਾਰਿਆ ਗਿਆ ਤੇ ਸੁਰੱਖਿਆ ਜਵਾਨ ਜ਼ਖਮੀ ਹੋ ਗਿਆ। ਮਾਰੇ ਗਏ ਦਹਿਸ਼ਤਗਰਦ ਦੀ ਪਛਾਣ ਨਹੀਂ ਹੋ ਸਕੀ।