ਆਪੋਜ਼ੀਸ਼ਨ ਤਰੱਕੀ ‘ਚ ਰੁਕਾਵਟ : ਮਾਨ

0
131

ਲਹਿਰਾ (ਸੰਗਰੂਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਵਿਰੋਧੀ ਧਿਰ ਵੱਲੋਂ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਸਖ਼ਤ ਆਲ਼ੋਚਨਾ ਕੀਤੀ | ਮੁੱਖ ਮੰਤਰੀ ਨੇ ਇੱਥੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸÏੜੀ ਸੋਚ ਰੱਖੀ ਹੋਈ ਹੈ¢ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾ ਕਿਹਾ ਕਿ ਕਾਂਗਰਸੀ ਆਗੂ ਬੁਖਲਾਹਟ ਵਿੱਚ ਆ ਕੇ ਸਰਕਾਰ ਨੂੰ ਬਦਨਾਮ ਕਰਨ ਦੀਆਂ ਬੇਹੂਦਾ ਕੋਸ਼ਿਸ਼ਾਂ ਕਰ ਰਹੇ ਹਨ | ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਰਿਹਾਇਸ਼ ‘ਤੇ ਵਾਪਸੀ ਲਈ ਨਜ਼ਰਾਂ ਗੱਡੀ ਬੈਠੇ ਹਨ, ਪਰ ਉਨ੍ਹਾਂ ਦੀ ਕਿਸਮਤ ਰੁਸੀ ਹੋਈ ਹੈ, ਕਿਉਂਕਿ ਉਨ੍ਹਾਂ ਸੱਤਾ ਵਿੱਚ ਹੁੰਦਿਆਂ ਲੋਕਾਂ ਦੀਆਂ ਇੱਛਾਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ¢ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਲਹਿਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਨਵੇਂ ਦਫ਼ਤਰ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ¢ਕੰਪਲੈਕਸ ਦੀ ਕੁੱਲ ਲਾਗਤ 4.69 ਕਰੋੜ ਰੁਪਏ ਹੋਵੇਗੀ ਅਤੇ ਇਹ ਪ੍ਰਾਜੈਕਟ 18 ਮਹੀਨਿਆਂ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ¢ਮਾਨ ਨੇ ਲਹਿਰਾਗਾਗਾ ਵਿੱਚ 15.92 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ¢ਮੁੱਖ ਮੰਤਰੀ ਨੇ ਸÏਰਭ ਗੋਇਲ ਫਾਊਾਡੇਸ਼ਨ ਦੁਆਰਾ ਚਲਾਈ ਜਾ ਰਹੀ ‘ਆਪ ਕੀ ਰਸੋਈ’ ਦਾ ਵੀ ਦÏਰਾ ਕੀਤਾ, ਜਿੱਥੇ ਸÏਰਭ ਗੋਇਲ ਫਾਊਾਡੇਸ਼ਨ ਦੇ ਸਮਾਜ ਸੇਵਕ ਗÏਰਵ ਗੋਇਲ ਅਤੇ ਉਨ੍ਹਾ ਦੀ ਟੀਮ ਨੇ ਇਹ ਵਿਲੱਖਣ ਉਪਰਾਲਾ ਸ਼ੁਰੂ ਕੀਤਾ ਹੈ¢ ਇਸ ਤੋਂ ਇਲਾਵਾ ਇਕ ਸਮਾਗਮ ਵਿੱਚ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਫਲ ਵਿਆਹੁਤਾ ਜੀਵਨ ਆਪਸੀ ਵਿਸ਼ਵਾਸ ਅਤੇ ਸੰਤੁਲਿਤ ਪਹੁੰਚ ‘ਤੇ ਅਧਾਰਤ ਹੁੰਦਾ ਹੈ¢ ਉਨ੍ਹਾ ਸਰਕਾਰ ਦੇ ਭਲਾਈ ਉਪਰਾਲਿਆਂ ਵਜੋਂ ਨਵ-ਵਿਆਹੇ ਜੋੜਿਆਂ ਨੂੰ ਸ਼ਗਨ ਵਜੋਂ ਚੈੱਕ ਵੀ ਵੰਡੇ¢ਇਸ ਮÏਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਬਰਿੰਦਰ ਕੁਮਾਰ ਗੋਇਲ ਅਤੇ ਹਰਦੀਪ ਸਿੰਘ ਮੁੰਡੀਆਂ ਮÏਜੂਦ ਸਨ |