ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਐਤਵਾਰ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ‘ਨਸ਼ਾ ਮੁਕਤੀ ਮੋਰਚਾ’ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ | ਇਹ ਨਵ-ਨਿਯੁਕਤ ਅਹੁਦੇਦਾਰ ਸੂਬੇ ਭਰ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ, ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚਾਉਣ ਅਤੇ ਸਰਕਾਰ ਵੱਲੋਂ ਨਸ਼ਾ ਵਿਰੋਧੀ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਵਿੱਚ ਮੁੱਖ ਭੂਮਿਕਾ ਨਿਭਾਉਣਗੇ¢’ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ¢ ਉਹਨਾ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ ਅਤੇ ‘ਆਪ’ ਪੰਜਾਬ ਵਿੱਚ ਸਿਹਤਮੰਦ ਅਤੇ ਖੁਸ਼ਹਾਲ ਸਮਾਜ ਸਿਰਜਣ ਦੇ ਆਪਣੇ ਏਜੰਡੇ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਏਗੀ¢




