ਬਾਬਾ ਜੀਵਨ ਸਿੰਘ ਯਾਦਗਾਰ ਲੋਕਾਂ ਨੂੰ ਸਮਰਪਿਤ

0
191

ਸ੍ਰੀ ਆਨੰਦਪੁਰ ਸਾਹਿਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਨਾਂਅ ‘ਤੇ 20 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਅਤਿ-ਆਧੁਨਿਕ ਯਾਦਗਾਰ ਐਤਵਾਰ ਲੋਕਾਂ ਨੂੰ ਸਮਰਪਿਤ ਕੀਤੀ¢ਮੁੱਖ ਮੰਤਰੀ ਨੇ ਭਾਈ ਜੀਵਨ ਸਿੰਘ ਦੀ ਮਹਾਨ ਕੁਰਬਾਨੀ ਅੱਗੇ ਡੂੰਘੀ ਸ਼ਰਧਾ ਅਤੇ ਸਤਿਕਾਰ ਨਾਲ ਆਪਣਾ ਸਿਰ ਝੁਕਾਇਆ, ਜਿਨ੍ਹਾ ਚਮਕÏਰ ਸਾਹਿਬ ਦੀ ਇਤਿਹਾਸਕ ਜੰਗ ਵਿੱਚ ਸਵਾ ਲੱਖ ਮੁਗਲ ਸੈਨਿਕਾਂ ਨਾਲ ਲੜਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ¢ ਉਨ੍ਹਾ ਕਿਹਾ ਕਿ ਖਾਲਸੇ ਦੇ ਜਨਮ ਸਥਾਨ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਬਾਬਾ ਜੀਵਨ ਸਿੰਘ ਦੀ ਯਾਦ ਵਿੱਚ ਅੱਜ ਮਨੁੱਖਤਾ ਨੂੰ ਸਮਰਪਿਤ ਪੰਜ ਗੈਲਰੀਆਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜੋ ਆਪਣੇ ਡਿਜ਼ਾਈਨ ਰਾਹੀਂ ਇਤਿਹਾਸ ਦੀ ਭਾਵਨਾ ਨੂੰ ਦਰਸਾਉਂਦੀਆਂ ਹਨ¢ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਦਗਾਰ ਦੋ ਪੜਾਵਾਂ ਵਿੱਚ ਮੁਕੰਮਲ ਹੋ ਚੁੱਕੀ ਹੈ, ਕਿਉਂਕਿ ਪਹਿਲੇ ਪੜਾਅ ਵਿੱਚ ਮੁੱਖ ਇਮਾਰਤ ਦੀ ਉਸਾਰੀ ਫਰਵਰੀ 2024 ਵਿੱਚ ਪੂਰੀ ਹੋਈ ਸੀ ਅਤੇ ਇਸ ਦਾ ਉਦਘਾਟਨ ਕੀਤਾ ਗਿਆ ਸੀ¢ ਦੂਜੇ ਪੜਾਅ ਵਿੱਚ ਉਨ੍ਹਾ ਕਿਹਾ ਕਿ ਇਮਾਰਤ ਦੇ ਦੋਵਾਂ ਵਿੰਗਾਂ ਦੇ ਅੰਦਰ ਬਣੀਆਂ ਪੰਜ ਗੈਲਰੀਆਂ ਨੂੰ ਹੁਣ ਸਮਰਪਿਤ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰਾਜੈਕਟ ਦੀ ਕੁੱਲ ਲਾਗਤ 29 ਕਰੋੜ ਰੁਪਏ ਹੈ¢
ਉਨ੍ਹਾ ਕਿਹਾ ਕਿ ਪਹਿਲੀ ਗੈਲਰੀ ਸਿੱਖ ਗੁਰੂਆਂ ਬਾਰੇ ਜਾਣਕਾਰੀ ਦਿੰਦੀ ਹੈ ਅਤੇ ਦਰਸਾਉਂਦੀ ਹੈ ਕਿ ਕਿਵੇਂ ਬਾਬਾ ਜੀਵਨ ਸਿੰਘ ਦੇ ਪੁਰਖੇ ਸ਼ੁਰੂ ਤੋਂ ਹੀ ਉਨ੍ਹਾਂ ਨਾਲ ਅਧਿਆਤਮਕ ਤÏਰ ‘ਤੇ ਜੁੜੇ ਹੋਏ ਸਨ¢ ਉਨ੍ਹਾ ਕਿਹਾ ਕਿ ਇੱਥੇ ਇਤਿਹਾਸ ਨੂੰ ਜੀਵਤ ਕਰਨ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਗਈ | ਦੂਜੀ ਗੈਲਰੀ ਬਾਬਾ ਜੀਵਨ ਸਿੰਘ ਦੇ ਮਾਪਿਆਂ ਦੇ ਵਿਆਹ, ਉਨ੍ਹਾ ਦੇ ਜਨਮ ਅਤੇ ਉਨ੍ਹਾ ਦੇ ਪਰਵਾਰ ਦੇ ਪੁਰਖਿਆਂ ਦੇ ਵੰਸ਼ ਨੂੰ ਦਰਸਾਉਂਦੀ ਹੈ¢ ਮਾਨ ਨੇ ਕਿਹਾ ਕਿ ਤੀਜੀ ਗੈਲਰੀ ਕਸ਼ਮੀਰੀ ਪੰਡਤਾਂ ‘ਤੇ ਹੋਏ ਅੱਤਿਆਚਾਰ, ਨÏਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੀ ਬੇਨਤੀ, ਆਨੰਦਪੁਰ ਸਾਹਿਬ ਤੋਂ ਸ਼ਹਾਦਤ ਲਈ ਉਨ੍ਹਾ ਦੀ ਵਿਦਾਇਗੀ ਅਤੇ ਬਾਬਾ ਜੀਵਨ ਸਿੰਘ ਦੇ ਮੁੱਢਲੇ ਜੀਵਨ ਅਤੇ ਸਿੱਖਿਆ ਨੂੰ ਦਰਸਾਉਂਦੀ ਹੈ¢
ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿੱਚ ਚਾਂਦਨੀ ਚÏਕ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਆਡੀਓ-ਵਿਜ਼ੂਅਲ ਪੇਸ਼ਕਾਰੀ ਅਤੇ ਭਾਈ ਜੈਤਾ ਜੀ ਨੂੰ ਗੁਰੂ ਜੀ ਦੇ ਸੀਸ ਨੂੰ ਵਾਪਸ ਲਿਆਉਂਦੇ ਹੋਏ ਦਿਖਾਇਆ ਗਿਆ ਇੱਕ ਦਿ੍ਸ਼ ਵੀ ਹੈ¢ ਉਨ੍ਹਾ ਕਿਹਾ ਕਿ ਚÏਥੀ ਗੈਲਰੀ ਪੇਂਟਿੰਗਾਂ ਅਤੇ ਮਲਟੀ-ਮੀਡੀਆ ਰਾਹੀਂ ਉਸ ਪਲ ਨੂੰ ਪ੍ਰਦਰਸ਼ਤ ਕਰਦੀ ਹੈ, ਜਦੋਂ ਬਾਬਾ ਜੀਵਨ ਸਿੰਘ ਨੇ ਨÏਵੇਂ ਗੁਰੂ ਜੀ ਦਾ ਪਵਿੱਤਰ ਸੀਸ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਟ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾ ਨੂੰ ‘ਰੰਗਰੇਟਾ ਗੁਰੂ ਕਾ ਬੇਟਾ’ ਦੀ ਉਪਾਧੀ ਦਿੱਤੀ ਗਈ ਸੀ¢
ਉਹਨਾ ਕਿਹਾ ਕਿ ਪੰਜਵੀਂ ਗੈਲਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਨਾਲ ਸੰਬੰਧਤ ਇਤਿਹਾਸਕ ਸਥਾਨਾਂ, ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾ ਦੇ ਪਰਵਾਰ ਦੇ ਆਨੰਦਪੁਰ ਸਾਹਿਬ ਤੋਂ ਜਾਣ ਨੂੰ ਦਰਸਾਉਂਦੀ ਹੈ ਅਤੇ ਬਾਬਾ ਜੀਵਨ ਸਿੰਘ ਦੇ ਜੀਵਨ ਅਤੇ ਸ਼ਹਾਦਤ ਦੀ ਐਨੀਮੇਟਿਡ ਪੇਸ਼ਕਾਰੀ ਨਾਲ ਸਮਾਪਤ ਹੁੰਦੀ ਹੈ¢ ਉਨ੍ਹਾ ਕਿਹਾ ਕਿ ਗੈਲਰੀਆਂ ਤੋਂ ਬਾਅਦ ਇੱਕ ਤੋਹਫ਼ੇ ਦੀ ਦੁਕਾਨ ਅਤੇ ਇੱਕ ਪ੍ਰਦਰਸ਼ਨੀ ਖੇਤਰ ਹੈ, ਜਿਸ ਵਿੱਚ ਪੰਜਾਬ ਸੈਰ-ਸਪਾਟਾ ਨਾਲ ਜੁੜੇ ਸਥਾਨ ਹਨ¢