ਸ੍ਰੀ ਅਨੰਦਪੁਰ ਸਾਹਿਬ ‘ਚ ਵਿਰਾਸਤੀ ਮਾਰਗ ਦਾ ਨੀਂਹ ਪੱਥਰ

0
137

ਸ੍ਰੀ ਅਨੰਦਪੁਰ ਸਾਹਿਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ | ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਧਰਤੀ ਨੂੰ ਵਿਕਸਤ ਕਰਨ ਲਈ ਵਚਨਬੱਧ ਹੈ, ਜਿਸ ਕਰਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਚਿੱਟੇ ਸੰਗਮਰਮਰ ਦੀ ਵਰਤੋਂ ਕਰਕੇ ਵਿਰਾਸਤੀ ਰਸਤੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ¢ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ 25 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ ਅਤੇ 31 ਮਾਰਚ, 2026 ਤੱਕ ਪੂਰਾ ਹੋ ਜਾਵੇਗਾ¢
ਉਹਨਾ ਕਿਹਾ ਕਿ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਸਾਏ ਛਾਂਦਾਰ ਰੁੱਖ ਚਿੱਟੇ ਸੰਗਮਰਮਰ ਦੇ ਫੁੱਟਪਾਥ ਦੇ ਨਾਲ ਲਾਏ ਜਾਣਗੇ¢ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 580 ਮੀਟਰ ਲੰਮਾ ਰਸਤਾ ਮੁੱਖ ਤÏਰ ‘ਤੇ ਦੋ ਹਿੱਸਿਆਂ ਵਿੱਚ ਵੰਡਿਆ ਜਾਵੇਗਾ, ਇੱਕ ਪਵਿੱਤਰ ਸਰੋਵਰ ਦੇ ਸਾਹਮਣੇ ਤੋਂ ਲੰਘਦਾ ਹੈ ਅਤੇ ਦੂਜਾ ਤਖ਼ਤ ਸਾਹਿਬ ਤੱਕ ਜਾਣ ਵਾਲੀਆਂ ਪÏੜੀਆਂ ਦੇ ਨਾਲ ਹੈ, ਜੋ ਸ਼ਰਧਾਲੂਆਂ ਦੀ ਸਹੂਲਤ ਨੂੰ ਯਕੀਨੀ ਬਣਾਉਂਦਾ ਹੈ¢
ਮਾਨ ਨੇ ਕਿਹਾ ਕਿ ਇਸ ਮਾਰਗ ਦੇ ਦੋਵੇਂ ਪਾਸੇ ਸ਼ਾਨਦਾਰ ਪੇਂਟਿੰਗਜ਼ ਅਤੇ ਕਲਾਤਮਕ ਤਕਨੀਕਾਂ ਰਾਹੀਂ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸ ਨੂੰ ਹੋਰ ਸੁੰਦਰ ਢੰਗ ਨਾਲ ਦਰਸਾਇਆ ਜਾਵੇਗਾ¢ ਮੁੱਖ ਗੇਟ ਤੋਂ ਇਲਾਵਾ ਸਰੋਵਰ ਨੂੰ ਜਾਣ ਵਾਲੇ ਰਸਤਿਆਂ ਅਤੇ ਪਾਰਕਿੰਗ ਖੇਤਰਾਂ ਦੇ ਨਾਲ ਹੋਰ ਗੇਟ ਬਣਾਏ ਜਾਣਗੇ, ਤਾਂ ਜੋ ਸਮੁੱਚੇ ਡਿਜ਼ਾਈਨ ਵਿੱਚ ਇਕਸਾਰਤਾ ਬਣਾਈ ਰੱਖੀ ਜਾ ਸਕੇ¢ਇਸ ਦÏਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜ ਤਖ਼ਤ ਸਹਿਬਾਨ ਨੂੰ ਰੇਲ ਮਾਰਗ ਰਾਹੀਂ ਜੋੜਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ¢
ਸੂਬਾ ਸਰਕਾਰ ਸ੍ਰੀ ਅਨੰਦਪੁਰ ਸਾਹਿਬ-ਮਾਤਾ ਨੈਣਾ ਦੇਵੀ ਰੋਪਵੇਅ ‘ਤੇ ਜਲਦੀ ਹੀ ਕੰਮ ਸ਼ੁਰੂ ਕਰਨ ਲਈ ਜ਼ੋਰਦਾਰ ਢੰਗ ਨਾਲ ਪੈਰਵੀ ਕਰੇਗੀ¢ਇਸ ਮÏਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਤਰੁਣਪ੍ਰੀਤ ਸਿੰਘ ਸੌਂਦ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਅਤੇ ਹੋਰ ਵੀ ਮÏਜੂਦ ਸਨ¢