ਰਿਆਦ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦਾ ਸਥਾਈ ਮੈਂਬਰ ਬਣਨ ਦਾ ਮਜ਼ਬੂਤ ਦਾਅਵੇਦਾਰ ਹੈ। ਇਸ ਦੇ ਨਾਲ ਹੀ ਉਨ੍ਹਾ ਕਿਹਾ ਕਿ ਸੁਰੱਖਿਆ ਕੌਂਸਲ ਨੂੰ ਨਾ ਸਿਰਫ ਕੌਮਾਂਤਰੀ ਸੁਰੱਖਿਆ ਕਾਇਮ ਰੱਖਣ ਦੇ ਆਪਣੇ ਉਦੇਸ਼ਾਂ ਦੀ ਪੂਰਤੀ ਲਈ ਸਗੋਂ ਸਮੇਂ ਦਾ ਹਾਣੀ ਬਣੇ ਰਹਿਣ ਲਈ ਵੀ ਬਦਲਦੇ ਆਲਮੀ ਹਾਲਾਤ ਦੇ ਯੋਗ ਹੋਣਾ ਚਾਹੀਦਾ ਹੈ। ਵਿਦੇਸ਼ ਮੰਤਰੀ ਵਜੋਂ ਜੈਸ਼ੰਕਰ ਸਾਊਦੀ ਅਰਬ ਦੀ ਆਪਣੀ ਪਹਿਲੀ ਯਾਤਰਾ ’ਤੇ ਹਨ।



