ਜਲੰਧਰ ਦੀ ਸ਼ੋਭਾ ਯਾਤਰਾ ‘ਚ ਪੰਜ ਮੰਤਰੀ ਸ਼ਾਮਲ

0
122

ਜਲੰਧਰ (ਸ਼ੈਲੀ ਐਲਬਰਟ)
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸੰਬੰਧੀ ਸਜਾਈ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ¢
ਉਹਨਾ ਸਿਟੀ ਵਾਲਮੀਕਿ ਸਭਾ ਨੂੰ 10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ | ਇਸ ਮÏਕੇ ਪੰਜਾਬ ਕੇਸਰੀ ਤੋਂ ਅਵਿਨਾਸ਼ ਚੋਪੜਾ ਵੀ ਵਿਸ਼ੇਸ਼ ਤÏਰ ‘ਤੇ ਮÏਜੂਦ ਸਨ¢ਖੁਰਾਕ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰਦਿਆਂ 2 ਲੱਖ ਰੁਪਏ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 2.50 ਲੱਖ ਰੁਪਏ ਦੇਣ ਦਾ ਐਲਾਨ ਕੀਤਾ¢ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜਲੰਧਰ ਨੂੰ ਇਕ ਗੁਲਦਸਤਾ ਦੱਸਦਿਆਂ ਕਿਹਾ ਕਿ ਇਥੇ ਸਭ ਧਰਮਾਂ ਦਾ ਬਰਾਬਰ ਸਤਿਕਾਰ ਕੀਤਾ ਜਾਂਦਾ ਹੈ¢ਉਹਨਾ 3 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ¢ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਵੀ 5 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ |