ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਕਿਹਾ ਕਿ ਨÏਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਕÏਮੀ ਪੱਧਰ ‘ਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣ ਲਈ ਸੂਬਾ ਸਰਕਾਰ ਇਸ ਮਾਮਲੇ ਨੂੰ ਭਾਰਤ ਸਰਕਾਰ ਕੋਲ ਉਠਾਏਗੀ¢ਸੰਤ ਸਮਾਜ ਦੀਆਂ ਉੱਘੀਆਂ ਸ਼ਖਸੀਅਤਾਂ ਨਾਲ ਵਿਚਾਰ-ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਕÏਮੀ ਪੱਧਰ ਉਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ¢ ਮੁੱਖ ਮੰਤਰੀ ਨੇ ਸੰਤ ਸਮਾਜ ਨੂੰ ਜਾਣੂੰ ਕਰਵਾਇਆ ਕਿ ਸੂਬਾ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮÏਕੇ ਲੜੀਵਾਰ ਸਮਾਗਮ ਉਲੀਕੇ ਹਨ¢ ਉਨ੍ਹਾ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ 12 ਹਜ਼ਾਰ ਸ਼ਰਧਾਲੂਆਂ ਦੀ ਸਹੂਲਤ ਲਈ ਟੈਂਟ ਸਿਟੀ ਬਣਾਇਆ ਜਾਵੇਗਾ, ਜਿਸ ਦਾ ਨਾਂਅ ‘ਚੱਕ ਨਾਨਕੀ’ ਹੋਵੇਗਾ¢ ਇਸ ਪਵਿੱਤਰ ਨਗਰੀ ਵਿੱਚ ਸਰਬ ਧਰਮ ਸੰਮੇਲਨ ਵੀ ਕਰਵਾਇਆ ਜਾਵੇਗਾ¢ਮੀਟਿੰਗ ਵਿੱਚ ਸੰਤ ਸਮਾਜ ਦੀਆਂ ਅਹਿਮ ਸ਼ਖ਼ਸੀਅਤਾਂ ਵਿੱਚ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸਤਨਾਮ ਸਿੰਘ ਜੀ ਕਿਲ੍ਹਾ ਆਨੰਦਗੜ੍ਹ ਸਾਹਿਬ ਵਾਲੇ, ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਰੋਪੜ, ਬਾਬਾ ਤੀਰਥ ਸਿੰਘ ਤਪ ਅਸਥਾਨ ਭਾਈ ਜੈਤਾ ਜੀ, ਭਾਈ ਗੁਰਪ੍ਰੀਤ ਸਿੰਘ ਜੀ ਰੰਧਾਵੇ ਵਾਲੇ, ਬਾਬਾ ਸੁਖਵਿੰਦਰ ਸਿੰਘ ਜੀ ਰਤਵਾੜਾ ਸਾਹਿਬ ਵਾਲੇ, ਸੰਤ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ ਦਾ ਨੁਮਾਇੰਦਾ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਏਪੁਰ, ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜੀ ਵਾਲੇ, ਬਾਬਾ ਸੁਰ ਸਿੰਘ ਵਾਲੇ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣ ਵਾਲੇ, ਸੰਤ ਨਿਰਮਲ ਦਾਸ ਜੌੜੇ ਵਾਲੇ, ਪ੍ਰੋਫੈਸਰ ਅਪਿੰਦਰ ਸਿੰਘ ਮਾਹਲਪੁਰ ਬੁੰਗਾ ਸਾਹਿਬ, ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ ਵੱਲੋਂ ਬਾਬਾ ਮੇਜਰ ਸਿੰਘ ਜੀ, ਬਾਬਾ ਅਵਤਾਰ ਸਿੰਘ ਧੱਤਲ ਅੰਮਿ੍ਤਸਰ, ਬਾਬਾ ਗੁਰਜੀਤ ਸਿੰਘ ਕੁੱਲੀ ਵਾਲੇ ਅੰਮਿ੍ਤਸਰ, ਬਾਬਾ ਨੰਦ ਸਿੰਘ ਮੁੰਡਾ ਪਿੰਡ ਵਾਲੇ, ਸੰਤ ਗੁਰਬਚਨ ਸਿੰਘ ਪੰਡਵਾ ਫਗਵਾੜਾ, ਬਾਬਾ ਗੁਰਦੇਵ ਸਿੰਘ ਬਜਵਾੜੇ ਵਾਲੇ, ਬਾਬਾ ਬਲਬੀਰ ਸਿੰਘ ਜੀ ਬਿਰਧ ਆਸ਼ਰਮ, ਬਾਬਾ ਜਗਜੀਤ ਸਿੰਘ ਮਿਰਜ਼ਾਪੁਰ, ਬਾਬਾ ਸੁੱਖਾ ਸਿੰਘ ਕਾਰ ਸੇਵਾ ਦਿੱਲੀ, ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ ਤੇ ਹੋਰ ਹਾਜ਼ਰ ਸਨ¢





