ਚੰਡੀਗੜ੍ਹ : ਪੰਜਾਬ ਸਰਕਾਰ ਨੇ ਮੱਧ ਪ੍ਰਦੇਸ਼ ਵਿੱਚ 14 ਬੱਚਿਆਂ ਦੀ ਮੌਤ ਤੋਂ ਬਾਅਦ ‘ਕੋਲਡਰਿਫ’ ਖੰਘ ਦੇ ਸਿਰਪ ਦੀ ਵਿਕਰੀ, ਵੰਡ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ | ਰਿਪੋਰਟਾਂ ਅਨੁਸਾਰ ਇਹ ਮੌਤਾਂ ਦੂਸ਼ਿਤ ਦਵਾਈ ਦੇ ਸੇਵਨ ਕਾਰਨ ਹੋਈਆਂ ਸਨ | ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ (ਐੱਫ ਡੀ ਏ) ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਇੱਕ ਹੁਕਮ ਵਿੱਚ ਕਿਹਾ ਗਿਆ ਕਿ ਮੱਧ ਪ੍ਰਦੇਸ਼ ਦੀ ਡਰੱਗਜ਼ ਟੈਸਟਿੰਗ ਲੈਬਾਰਟਰੀ ਅਤੇ ਐੱਫ ਡੀ ਏ ਦੇ ਸਰਕਾਰੀ ਵਿਸ਼ਲੇਸ਼ਕ ਵੱਲੋਂ ‘ਕੋਲਡਰਿਫ’ ਸਿਰਪ ਨੂੰ ਕੁਆਲਿਟੀ ਪੱਖੋਂ ਸਬ ਸਟੈਂਡਰਡ ਘੋਸ਼ਿਤ ਕੀਤਾ ਗਿਆ ਹੈ | ਇਹ ਦਵਾਈ ਤਾਮਿਲਨਾਡੂ ਦੇ ਕਾਂਚੀਪੁਰਮ ਜ਼ਿਲ੍ਹੇ ਦੇ ਸੁੰਗੂਵਰਛਤਰਮ (ਮਥੁਰਾ) ਵਿਖੇ ਸ੍ਰੇਸਨ ਫਾਰਮਾਸਿਊਟੀਕਲ ਵੱਲੋਂ ਤਿਆਰ ਕੀਤੀ ਜਾਂਦੀ ਹੈ |




