ਸ੍ਰੀ ਅਨੰਦਪੁਰ ਸਾਹਿਬ ਦੀ ਕਾਇਆ-ਕਲਪ ਲਈ ਵਿਸ਼ਵ ਪੱਧਰੀ ਪ੍ਰੋਜੈਕਟ ਸ਼ੁਰੂ : ਸੌਂਦ

0
57

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ (ਅਰਵਿੰਦਰ ਸਿੰਘ ਬਿੰਦੀ/
ਗੁਰਜੀਤ ਬਿੱਲਾ)
ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾ ਰਹੀ ਹੈ ਅਤੇ ਇਸ ਕਾਰਜ ਲਈ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ¢
ਉਨ੍ਹਾ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ-ਕਲਪ ਲਈ ਵੱਡੇ ਕਾਰਜ ਆਰੰਭ ਦਿੱਤੇ ਹਨ¢ਉਨ੍ਹਾ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਬੀਤੇ ਦਿਨੀਂ ਭਾਈ ਜੈਤਾ ਦੀ ਯਾਦਗਾਰ ਵਿੱਚ ਇਤਿਹਾਸ ਨੂੰ ਰੂਪਮਾਨ ਕਰਦੀਆਂ ਪੰਜ ਗੈਲਰੀਆਂ ਮਨੁੱਖਤਾ ਨੂੰ ਸਮਰਪਿਤ ਕੀਤੀਆਂ ਗਈਆਂ ਹਨ¢
ਉਨ੍ਹਾ ਦੱਸਿਆ ਕਿ ਸਿੱਖਾਂ ਦੇ ਮਹਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਚਿੱਟੇ ਰੰਗ ਦੇ ਸੰਗਮਰਮਰ ਨਾਲ ਵਿਰਾਸਤੀ ਮਾਰਗ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ | ਇਸ ਪ੍ਰੋਜੈਕਟ ‘ਤੇ ਕੁੱਲ 18 ਕਰੋੜ ਰੁਪਏ ਦੀ ਲਾਗਤ ਆਵੇਗੀ¢ ਮੇਨ ਰੋਡ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਕੁੱਲ 580 ਮੀਟਰ ਲੰਮੇ ਮਾਰਗ ਉੱਤੇ ਚਿੱਟਾ ਸੰਗਮਰਮਰ ਲਾਇਆ ਜਾਵੇਗਾ ਅਤੇ ਕੁੱਲ ਛੇ ਦਾਖਲਾ ਗੇਟ ਬਣਾਏ ਜਾਣਗੇ¢ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮÏਕੇ ਲੜੀਵਾਰ ਸਮਾਗਮ ਉਲੀਕੇ ਹਨ¢ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਵੇਗੀ ਅਤੇ ਇਕ ਨਵੰਬਰ ਤੋਂ ਸੂਬਾ ਭਰ ਵਿੱਚ ਕੀਰਤਨ ਦਰਬਾਰ ਕਰਵਾਏ ਜਾਣਗੇ¢15 ਨਵੰਬਰ ਤੋਂ ਸੂਬੇ ਦੀ ਹਰੇਕ ਵਿਦਿਅਕ ਸੰਸਥਾ ਵਿੱਚ ਗੁਰੂ ਸਾਹਿਬ ਦੇ ਮਹਾਨ ਜੀਵਨ, ਫਲਸਫੇ ਅਤੇ ਬਲੀਦਾਨ ਬਾਰੇ ਸੈਮੀਨਾਰ ਕਰਵਾਏ ਜਾਣਗੇ¢ਸੌਂਦ ਨੇ ਦੱਸਿਆ ਕਿ 18 ਨਵੰਬਰ ਨੂੰ ਸ੍ਰੀਨਗਰ (ਜੰਮੂ-ਕਸ਼ਮੀਰ) ਵਿੱਚ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਅਤੇ ਅਗਲੇ ਦਿਨ 19 ਨਵੰਬਰ ਨੂੰ ਉਥੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਕਸ਼ਮੀਰੀ ਪੰਡਤ ਸ਼ਾਮਲ ਹੋਣਗੇ¢ਇੱਕ ਹੋਰ ਨਗਰ ਕੀਰਤਨ 20 ਨਵੰਬਰ ਨੂੰ ਗੋਇੰਦਵਾਲ ਸਾਹਿਬ ਤੋਂ ਸਜਾਇਆ ਜਾਵੇਗਾ ਅਤੇ 20 ਨਵੰਬਰ ਨੂੰ ਹੀ ਫ਼ਰੀਦਕੋਟ ਤੇ ਗੁਰਦਾਸਪੁਰ ਤੋਂ ਵੀ ਨਗਰ ਕੀਰਤਨ ਸਜਾਏ ਜਾਣਗੇ¢ ਇਹ ਚਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੰਪੂਰਨ ਹੋਣਗੇ¢
ਉਹਨਾ ਕਿਹਾ ਕਿ ਇਸ ਇਤਿਹਾਸਕ ਯਾਦਗਾਰੀ ਮÏਕੇ ਸੂਬਾ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਵਿੱਚ 23 ਤੋਂ 25 ਨਵੰਬਰ ਤੱਕ ਵਿਆਪਕ ਪੱਧਰ ‘ਤੇ ਸਮਾਗਮ ਉਲੀਕੇ ਜਾਣਗੇ¢ ਅਨੰਦਪੁਰ ਸਾਹਿਬ ਵਿੱਚ 12 ਹਜ਼ਾਰ ਸ਼ਰਧਾਲੂਆਂ ਦੀ ਸਹੂਲਤ ਲਈ ਟੈਂਟ ਸਿਟੀ ਬਣਾਇਆ ਜਾਵੇਗਾ, ਜਿਸ ਦਾ ਨਾਂਅ ‘ਚੱਕ ਨਾਨਕੀ’ ਹੋਵੇਗਾ¢