ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

0
40

ਅੰਮਿ੍ਤਸਰ : ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਮੰਗਲਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਤੋਂ ਸਜਾਇਆ ਗਿਆ |
ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਤੋਂ ਹੋਈ ਅਤੇ ਇਹ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਵਿਖੇ ਸਮਾਪਤ ਹੋਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਲ ਹੋਈ |