ਪਟਿਆਲਾ : ਪਾਵਰਕਾਮ ਅਦਾਰੇ ਦੀਆਂ ਬਹੁਤ ਕੀਮਤੀ ਜਾਇਦਾਦਾਂ, ਜੋ ਕਈ ਦਹਾਕੇ ਪਹਿਲਾਂ ਜ਼ਿਆਦਾਤਰ ਪੰਚਾਇਤਾਂ ਵੱਲੋਂ ਦਫਤਰ ਤੇ ਗਰਿੱਡ ਬਣਾਉਣ ਲਈ ਬਿਜਲੀ ਬੋਰਡ ਨੂੰ ਦਾਨ ਵਜੋਂ ਦਿੱਤੀਆਂ ਸਨ, ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੇਚਣ ਦੀਆਂ ਵਿਉਂਤਬੰਦੀਆਂ ਬਣਾ ਰਹੀ ਹੈ, ਜਿਸ ਖਿਲਾਫ਼ ਅਦਾਰੇ ਦੀਆਂ ਸੰਘਰਸ਼ਸ਼ੀਲ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਪੀ ਐੱਸ ਈ ਬੀ ਇੰਪਲਾਈਜ਼ ਜਾਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸ਼ੀਏਸਨ ਆਫ ਜੂਨੀਅਰ ਇੰਜੀਨੀਅਰ,ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ: 24), ਪਾਵਰਕਾਮ ਅਤੇ ਟ੍ਰਾਂਸਕੋ ਪੈਨਸ਼ਨਰ ਯੂਨੀਅਨ ਪੰਜਾਬ (ਸੰਬੰਧਤ ਏਟਕ), ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ (ਪਹਿਲਵਾਨ) ਦੇ ਆਗੂਆਂ ਦੀ ਹੰਗਾਮੀ ਮੀਟਿੰਗ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿੱਚ ਫੈਸਲਾ ਕੀਤਾ ਗਿਆ ਕਿ 9 ਅਕਤੂਬਰ ਨੂੰ ਸਮੁੱਚੇ ਪੰਜਾਬ ਵਿੱਚ ਡਵੀਜ਼ਨ ਪੱਧਰ ‘ਤੇ ਰੋਸ ਰੈਲੀਆਂ ਕਰਕੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀ ਇਸ ਲੋਕ-ਮੁਲਾਜ਼ਮ-ਪੈਨਸ਼ਨਰ ਵਿਰੋਧੀ ਨੀਤੀ ਵਿਰੁੱਧ ਅਵਾਜ਼ ਬੁਲੰਦ ਕੀਤੀ ਜਾਵੇਗੀ | ਮੀਟਿੰਗ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨੇ 12 ਅਕਤੂਬਰ ਨੂੰ ਲੁਧਿਆਣਾ ਹੰਗਾਮੀ ਮੀਟਿੰਗ ਸੱਦਣ ਦਾ ਐਲਾਨ ਕੀਤਾ | ਮੀਟਿੰਗ ਵਿੱਚ ਹਾਜ਼ਰ ਆਗੂਆਂ ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਗੁਰਭੇਜ ਸਿੰਘ ਢਿੱਲੋਂ, ਸਰਬਜੀਤ ਸਿੰਘ ਭਾਣਾ, ਸਰਿੰਦਰ ਪਾਲ ਲਹÏਰੀਆ, ਬਲਜੀਤ ਸਿੰਘ ਮੋਦਲਾ, ਦਵਿੰਦਰ ਸਿੰਘ ਪਿਸ਼ੌਰ, ਤਜਿੰਦਰ ਸਿੰਘ ਸੇਖੋਂ, ਜਸਬੀਰ ਸਿੰਘ ਆਂਡਲੂ , ਹਰਮਨਦੀਪ, ਰਾਧੇਸ਼ਿਆਮ, ਬਾਬਾ ਅਮਰਜੀਤ ਸਿੰਘ,ਦਲੀਪ ਕੁਮਾਰ, ਰਘਬੀਰ ਸਿੰਘ, ਰਛਪਾਲ ਸਿੰਘ ਪਾਲੀ, ਜਸਵਿੰਦਰ ਸਿੰਘ, ਪਵਨਪ੍ਰੀਤ ਸਿੰਘ, ਗੁਰਪਿਆਰ ਸਿੰਘ ਆਦਿ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ 12 ਅਕਤੂਬਰ ਦੀ ਮੀਟਿੰਗ ਵਿੱਚ ਵੱਡੇ ਪੱਧਰ ‘ਤੇ ਲਾਮਬੰਦੀ ਕਰਕੇ ਹਾਕਮਾਂ ਨੂੰ ਅਦਾਰੇ ਦੀਆਂ ਜਾਇਦਾਦਾਂ ਵੇਚਣ ਦੀ ਤਜਵੀਜ਼ ਖਿਲਾਫ਼ ਸੰਘਰਸ਼ਾਂ ਦੇ ਬਲਬੂਤੇ ਵੱਡੀ ਲਹਿਰ ਖੜੀ ਕੀਤੀ ਜਾਵੇਗੀ¢
ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਮੁਲਾਜ਼ਮਾਂ ਦੀਆਂ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਧੱਕੇ ਨਾਲ ਲਗਾਈਆਂ ਡਿਊਟੀਆਂ ਨਾ ਕੱਟੀਆਂ ਤਾਂ ਇਸ ਧੱਕੇਸ਼ਾਹੀ ਦਾ ਮੂੰਹ-ਤੋੜ ਜਵਾਬ ਵੀ ਸੰਘਰਸ਼ਾਂ ਰਾਹੀਂ ਦਿੱਤਾ ਜਾਵੇਗਾ |





