‘ਆਪ’ ਨੇ ਤਰਨ ਤਾਰਨ ‘ਚ ਪ੍ਰਚਾਰ ਦਫਤਰ ਖੋਲਿ੍ਹਆ

0
103

ਤਰਨ ਤਾਰਨ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਬੁੱਧਵਾਰ ਤਰਨ ਤਰਨ ਵਿੱਚ ਪਾਰਟੀ ਦੇ ਚੋਣ ਪ੍ਰਚਾਰ ਦਫ਼ਤਰ ਦਾ ਉਦਘਾਟਨ ਕੀਤਾ ਅਤੇ ‘ਆਪ’ ਦੀ ਮੁਹਿੰਮ ਸ਼ੁਰੂ ਕੀਤੀ¢ ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਉਮੀਦਵਾਰ ਹਰਮੀਤ ਸਿੰਘ ਸੰਧੂ, ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕਈ ਸੀਨੀਅਰ ਅਹੁਦੇਦਾਰਾਂ ਸਮੇਤ ਪਾਰਟੀ ਆਗੂਆਂ ਨੇ ਸ਼ਿਰਕਤ ਕੀਤੀ¢ਮੀਡੀਆ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਉਹ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਸ਼ਾਨਦਾਰ ਜਿੱਤ ਵਿੱਚ ਵਿਸ਼ਵਾਸ਼ ਪ੍ਰਗਟ ਕਰਦੇ ਹਨ | ਉਨ੍ਹਾ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਜਿਸ ਤਰ੍ਹਾਂ ਦਾ ਬੇਮਿਸਾਲ ਵਿਕਾਸ ਹੋਇਆ ਹੈ, ਉਸ ਨੇ ਲੋਕਾਂ ਦਾ ਦਿਲ ਜਿੱਤ ਲਿਆ ਹੈ¢ ਹਰਮੀਤ ਸਿੰਘ ਸੰਧੂ ਦਾ ਤਰਨ ਤਾਰਨ ਦੇ ਲੋਕਾਂ ਨਾਲ ਡੂੰਘਾ ਨਾਤਾ ਇਹ ਪੱਕਾ ਕਰਦਾ ਹੈ ਕਿ ਆਮ ਆਦਮੀ ਪਾਰਟੀ ਇਹ ਜ਼ਿਮਨੀ ਚੋਣ ਵੱਡੇ ਫ਼ਰਕ ਨਾਲ ਜਿੱਤੇਗੀ¢