‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ

0
124

ਮਾਨ ਤੇ ਕੇਜਰੀਵਾਲ ਨੇ ਪੰਜ ਹਜ਼ਾਰ ਕਰੋੜ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
ਜਲੰਧਰ : ਬਿਜਲੀ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕÏਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਪੰਜਾਬ ਨੂੰ ਦੇਸ਼ ਦਾ ‘ਪਹਿਲਾ ਬਿਜਲੀ ਕੱਟ ਮੁਕਤ’ ਸੂਬਾ ਬਣਾਉਣ ਲਈ ਜਲੰਧਰ ‘ਚ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ‘ਰੌਸ਼ਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ¢ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਜਾਂ ਸੂਬੇ ਦੀ ਕਿਸੇ ਵੀ ਸਰਕਾਰ ਨੇ ਕਦੇ ਇਸ ਅਹਿਮ ਪ੍ਰਾਜੈਕਟ ਬਾਰੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ, ਪਰ ਪੰਜਾਬ ਸਰਕਾਰ ਨੇ ਇਹ ਇਤਿਹਾਸਕ ਪਹਿਲ ਕੀਤੀ ਹੈ¢ ਉਹਨਾ ਕਿਹਾ ਕਿ ਟਰਾਂਸਮਿਸ਼ਨ ਅਤੇ ਵੰਡ ਨੈੱਟਵਰਕ ਦੀ ਸੰਪੂਰਨ ਤਬਦੀਲੀ ਰਾਹੀਂ ਪੰਜਾਬ ਨੂੰ ਬਿਜਲੀ ਕੱਟਾਂ ਤੋਂ ਮੁਕਤ ਕਰਨ ਲਈ ਪੰਜ ਹਜ਼ਾਰ ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ¢ਉਨ੍ਹਾ ਕਿਹਾ ਕਿ ਇਸ ਪ੍ਰਾਜੈਕਟ ਰਾਹੀਂ ਪੰਜਾਬ ਨੂੰ ਅਗਲੇ ਸਾਲ ਤੱਕ ਨਿਰਵਿਘਨ 24 ਘੰਟੇ ਬਿਜਲੀ ਸਪਲਾਈ ਮਿਲੇਗੀ, ਇਸੇ ਕਰ ਕੇ ਇਸ ਪ੍ਰਾਜੈਕਟ ਦਾ ਨਾਂਅ ‘ਰੌਸ਼ਨ ਪੰਜਾਬ’ ਰੱਖਿਆ ਗਿਆ ਹੈ¢ ਇਸ ਪ੍ਰਾਜੈਕਟ ਲਈ ਖ਼ਾਕਾ ਤਿਆਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਨਵੇਂ ਸਬ-ਸਟੇਸ਼ਨ ਅਤੇ ਬਿਜਲੀ ਲਾਈਨਾਂ ਵਿਛਾਈਆਂ ਜਾਣਗੀਆਂ, ਫੀਡਰਾਂ ‘ਤੇ ਲੋਡ ਘਟਾਇਆ ਜਾਵੇਗਾ ਅਤੇ ਹੋਰ ਮਹੱਤਵਪੂਰਨ ਕਦਮ ਚੁੱਕੇ ਜਾਣਗੇ¢ਮੁੱਖ ਮੰਤਰੀ ਮਾਨ ਨੇ ਕਿਹਾ ਕਿ ‘ਆਪ’ ਨੇਤਾ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਸੋਚ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਆਪਣੇ ਚੋਣ ਮਨੋਰਥ ਪੱਤਰ ਬਦਲਣ ਲਈ ਮਜਬੂਰ ਕੀਤਾ ਹੈ¢ ਉਨ੍ਹਾ ਕਿਹਾ ਕਿ ‘ਆਪ’ ਅਤੇ ਇਸ ਦੇ ਕÏਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਸਿੱਖਿਆ, ਸਿਹਤ ਅਤੇ ਬਿਜਲੀ ਦੇ ਮੁੱਦੇ ਪਾਰਟੀਆਂ ਦੇ ਰਾਜਨੀਤਕ ਏਜੰਡੇ ਦਾ ਕੇਂਦਰ ਬਿੰਦੂ ਬਣ ਗਏ ਹਨ¢ ਉਨ੍ਹਾ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਕ ਪਾਰਟੀ ਨੇ ਕਦੇ ਵੀ ਇਨ੍ਹਾਂ ਮੁੱਖ ਖੇਤਰਾਂ ਨੂੰ ਤਵੱਜੋਂ ਨਹੀਂ ਦਿੱਤੀ ਸੀ, ਜੋ ਆਮ ਆਦਮੀ ਲਈ ਸਭ ਤੋਂ ਮਹੱਤਵਪੂਰਨ ਰਹੇ ਹਨ¢ਇਸ ਮÏਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਅਤੇ ਹੋਰ ਵੀ ਮÏਜੂਦ ਸਨ¢