ਜੰਮੂ-ਕਸ਼ਮੀਰ ਮਾਮਲਾ ਚਾਰ ਹਫਤੇ ਹੋਰ ਟਲਿਆ

0
117

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਜਵਾਬ ਦਾਇਰ ਕਰਨ ਲਈ ਕੇਂਦਰ ਨੂੰ ਚਾਰ ਹਫਤਿਆਂ ਦਾ ਸਮਾਂ ਦਿੱਤਾ ਹੈ।
ਚੀਫ ਜਸਟਿਸ ਬੀ ਆਰ ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਦੀ ਬੈਂਚ ਸ਼ੁੱਕਰਵਾਰ ਕਈ ਪਟੀਸ਼ਨਾਂ ’ਤੇ ਸੁਣਵਾਈ ਕਰ ਰਹੀ ਸੀ, ਜਿਨ੍ਹਾਂ ਵਿੱਚ ਅਕਾਦਮਿਕ ਮਾਹਰ ਜ਼ਹੂਰ ਅਹਿਮਦ ਭੱਟ ਅਤੇ ਸਮਾਜੀ-ਸਿਆਸੀ ਕਾਰਕੁਨ ਅਹਿਮਦ ਮਲਿਕ ਦੀਆਂ ਪਟੀਸ਼ਨਾਂ ਸ਼ਾਮਲ ਸਨ, ਜਿਨ੍ਹਾਂ ਵਿੱਚ ਜੰਮੂ-ਕਸ਼ਮੀਰ ਦਾ ‘ਜਲਦੀ ਤੋਂ ਜਲਦੀ’ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੇ ਕੇਂਦਰ ਦੇ ਭਰੋਸੇ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ ਸੀ।