ਸਿੱਧੂ ਇਨ ਐਕਸ਼ਨ

0
95

ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਸ਼ੁੱਕਰਵਾਰ ਅਚਾਨਕ ਦਿੱਲੀ ਪਹੁੰਚੇ ਅਤੇ ਪਿ੍ਰਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਸਿੱਧੂ ਨੇ ਇਸ ਮੁਲਾਕਾਤ ਦੀ ਇੱਕ ਫੋਟੋ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਅਤੇ ਪਿ੍ਰਅੰਕਾ ਗਾਂਧੀ ਅਤੇ ਉਨ੍ਹਾ ਦੇ ਭਰਾ ਰਾਹੁਲ ਗਾਂਧੀ ਦਾ ਮੁਸ਼ਕਲ ਸਮੇਂ ਦੌਰਾਨ ਸਾਥ ਦੇਣ ਲਈ ਧੰਨਵਾਦ ਕੀਤਾ। ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਸਿੱਧੂ ਲੰਮੇ ਸਮੇਂ ਤੋਂ ਰਾਜਨੀਤੀ ਤੋਂ ਗੈਰਹਾਜ਼ਰ ਹਨ। ਹਾਲ ਹੀ ਵਿੱਚ ਉਨ੍ਹਾ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ 2027 ਦੀਆਂ ਵਿਧਾਨ ਸਭਾ ਚੋਣਾਂ ਲੜਨ ਦੇ ਆਪਣੇ ਇਰਾਦੇ ਦਾ ਐਲਾਨ ਕੀਤਾ ਹੈ।