ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦੇਵਾਂਗੇ : ਮਾਨ

0
93

ਚੰਡੀਗੜ੍ਹ, (ਗੁਰਜੀਤ ਬਿੱਲਾ, �ਿਸ਼ਨ ਗਰਗ)
ਭਾਰਤ ਦੇ ਚੀਫ ਜਸਟਿਸ ’ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੱਕਰਵਾਰ ਕਿਹਾ ਕਿ ਇਹ ਘਟੀਆ ਹਰਕਤ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਨਤੀਜਾ ਹੈ।
ਰਾਜ ਸਭਾ ਲਈ ਉਦਯੋਗਪਤੀ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਂ ਪਾਰਟੀ ਆਪਣੇ ਨਫਰਤ ਭਰੇ ਪ੍ਰਚਾਰ ਰਾਹੀਂ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਲੋਕਾਂ ਦੇ ਹਿੱਤਾਂ ਨੂੰ ਲਗਾਤਾਰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾ ਕਿਹਾ ਕਿ ਇਹ ਘਟਨਾ ਇਸ ਦਾ ਹੀ ਨਤੀਜਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਸਖ਼ਤ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਮੁੜ ਰਾਜਨੀਤੀ ਵਿੱਚ ਸਰਗਰਮ ਹੋਣ ’ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਜਦੋਂ ਵੀ ਚਾਹੇ ਰਾਜਨੀਤੀ ਵਿੱਚ ਸ਼ਾਮਲ ਹੋਣ ਜਾਂ ਛੱਡਣ ਲਈ ਆਜ਼ਾਦ ਹੈ। ਉਨ੍ਹਾ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸਿੱਧੂ ਨੇ ਆਪਣੇ ਹੋਰ ਰੁਝੇਵਿਆਂ ਤੋਂ ਲਾਂਭੇ ਹੋ ਕੇ ਇੱਕ ਵਾਰ ਫਿਰ ਪੰਜਾਬ ਨੂੰ ਯਾਦ ਕੀਤਾ ਹੈ। ਉਨ੍ਹਾ ਕਿਹਾ ਕਿ ਸਾਬਕਾ �ਿਕਟਰ (ਨਵਜੋਤ ਸਿੱਧੂ) ਤੋਂ ਕੁਝ ਵੀ ਨਵੇਂ ਅਤੇ ਚੰਗੇ ਦੀ ਉਮੀਦ ਨਹੀਂ ਕੀਤੀ ਜਾ ਸਕਦੀ, ਕਿਉਕਿ ਉਨ੍ਹਾ ਆਪਣਾ ਪੁਰਾਣਾ ਏਜੰਡਾ ਦੁਹਰਾਉਣ ਤੋਂ ਇਲਾਵਾ ਹੋਰ ਕੁਝ ਨਹੀਂ ਕਰਨਾ। ਮਾਨ ਨੇ ਸਿੱਧੂ ਨੂੰ ਆਪਣਾ ਨਵਾਂ ਸਿਆਸੀ ਸਫ਼ਰ ਸ਼ੁਰੂ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਹਨਾ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਬਾਰੇ ਆਪਣੀ ਰਿਪੋਰਟ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਸੌਂਪ ਦਿੱਤੀ ਹੈ। ਉਨ੍ਹਾ ਕਿਹਾ ਕਿ ਗੇਂਦ ਹੁਣ ਕੇਂਦਰ ਦੇ ਪਾਲੇ ਵਿੱਚ ਹੈ ਅਤੇ ਮੋਦੀ ਸਰਕਾਰ ਨੂੰ ਹੜ੍ਹਾਂ ਨਾਲ ਝੰਬੇ ਸੂਬੇ ਨੂੰ ਮੁੜ ਲੀਹ ’ਤੇ ਲਿਆਉਣ ਲਈ ਖੁੱਲ੍ਹੇ ਦਿਲ ਨਾਲ ਫੰਡ ਜਾਰੀ ਕਰਨੇ ਚਾਹੀਦੇ ਹਨ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸੰਜੀਵ ਅਰੋੜਾ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰ ਮੌਜੂਦ ਸਨ।