ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣ : ਬੈਂਸ

0
109

ਸ੍ਰੀ ਅਨੰਦਪੁਰ ਸਾਹਿਬ (ਅਰਵਿੰਦਰ ਸਿੰਘ ਬਿੰਦੀ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਉੱਤੇ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ ਕੀਤੀ ਹੈ। ਇਸ ਸੰਬੰਧੀ ਬੈਂਸ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੱਤਰ ਲਿਖਿਆ ਹੈ। ਉਨ੍ਹਾ ਪੱਤਰ ਵਿੱਚ ਮੰਗ ਕੀਤੀ ਕਿ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਸੰਬੰਧੀ ਸ੍ਰੀ ਆਨੰਦਪੁਰ ਸਾਹਿਬ ਲਈ ਵਿਸ਼ੇਸ਼ ‘ਵੰਦੇ ਭਾਰਤ’ ਰੇਲ ਗੱਡੀ ਅਤੇ ਹੋਰ ਵਿਸ਼ੇਸ਼ ਰੇਲ ਗੱਡੀ ਚਲਾਈ ਜਾਵੇ। ਉਨ੍ਹਾ ਕਿਹਾ ਕਿ ਇਸ ਮਹਾਨ ਪਵਿੱਤਰ ਦਿਹਾੜੇ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ, ਕਰੋੜਾਂ ਸੰਗਤ ਦੇ ਸ੍ਰੀ ਆਨੰਦਪੁਰ ਸਾਹਿਬ ਪਹੁੰਚਣ ਦੀ ਉਮੀਦ ਹੈ। ਸੰਗਤਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਲੀ, ਮਹਾਰਾਸ਼ਟਰ, ਪਟਨਾ, ਅੰਮਿ੍ਰਤਸਰ ਸਮੇਤ ਹੋਰ ਸੂਬਿਆਂ ਤੋਂ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣ।