ਪਾਕਿ ’ਚ 7 ਪੁਲਸ ਮੁਲਾਜ਼ਮ ਤੇ 6 ਅੱਤਵਾਦੀ ਹਲਾਕ

0
108

ਪੇਸ਼ਾਵਰ : ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਪੁਲਸ ਸਿਖਲਾਈ ਕੇਂਦਰ ਦੇ ਸਕੂਲ ’ਤੇ ਆਤਮਘਾਤੀ ਹਮਲੇ ਤੋਂ ਬਾਅਦ ਪੰਜ ਘੰਟੇ ਤੱਕ ਗੋਲੀਬਾਰੀ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਵਿਚ 6 ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ। ਡੇਰਾ ਇਸਮਾਈਲ ਖਾਨ ਜ਼ਿਲ੍ਹੇ ਦੇ ਰੱਤਾ ਕੁਲਾਚੀ ਪੁਲਸ ਟਰੇਨਿੰਗ ਸਕੂਲ ’ਤੇ ਹਮਲੇ ਤੋਂ ਬਾਅਦ ਪੁਲਸ ਕਰਮਚਾਰੀਆਂ ਵੱਲੋਂ ਜਵਾਬੀ ਗੋਲੀਬਾਰੀ ਵਿਚ 6 ਦਹਿਸ਼ਤਗਰਦਾਂ ਨੂੰ ਪਹਿਲਾਂ ਹੀ ਮਾਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਇੱਕ ਪੁਲਸ ਮੁਲਾਜ਼ਮ ਦੀ ਮੌਤ ਹੋਣ ਦੀ ਖਬਰ ਮਿਲੀ ਸੀ, ਜਿਸ ਨਾਲ ਹਮਲੇ ਵਿੱਚ ਮਾਰੇ ਗਏ ਸੁਰੱਖਿਆ ਕਰਮਚਾਰੀਆਂ ਦੀ ਗਿਣਤੀ ਸੱਤ ਹੋ ਗਈ ਹੈ।