ਡਬਲਿਨ : ਇੱਥੇ ਇੱਕ ਭਾਰਤੀ ਨਾਗਰਿਕ ਮਹਿਲਾ ਨਾਲ ਨਸਲੀ ਵਿਤਕਰੇ ਦੀ ਘਟਨਾ ਸਾਹਮਣੇ ਆਏ ਆਈ ਹੈ। ਜ਼ਿਕਰਯੋਗ ਹੈ ਕਿ ਸਵਾਤੀ ਵਰਮਾ ਨੂੰ ਇੱਕ ਪ੍ਰੇਸ਼ਾਨ ਕਰਨ ਵਾਲੇ ਨਸਲੀ ਹਮਲੇ ਦਾ ਸਾਹਮਣਾ ਕਰਨਾ ਪਿਆ, ਜਦੋਂ ਉਹ ਆਪਣੇ ਘਰ ਜਾ ਰਹੀ ਸੀ। ਇੱਕ ਅਣਜਾਣ ਮਹਿਲਾ ਨੇ ਉਸ ਨੂੰ ਰੋਕਿਆ ਅਤੇ ਮੌਜੂਦਗੀ ਬਾਰੇ ਨਫ਼ਰਤ ਭਰੇ ਸਵਾਲ ਕੀਤੇ। ਇਸ ਬਾਰੇ ਸਵਾਤੀ ਵਰਮਾ ਨੇ ਆਪਣੇ ਇੰਸਟਾਗ੍ਰਾਮ ’ਤੇ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ। ਵਰਮਾ ਨੂੰ ਰੋਕਣ ਵਾਲੀ ਮਹਿਲਾ ਨੇ ਡਬਲਿਨ ਸਿਟੀ ਯੂਨੀਵਰਸਿਟੀ (ਡੀ ਸੀ ਯੂ) ਦਾ ਬੈਜ ਪਾਇਆ ਹੋਇਆ ਸੀ। ਵਰਮਾ ਨੇ ਸੋਚਿਆ ਕਿ ਔਰਤ ਕੁਝ ਪੁੱਛਣਾ ਚਾਹੁੰਦੀ ਹੈ, ਪਰ ਇਸ ਦੀ ਬਜਾਏ ਉਸ ਨੂੰ ਨਸਲੀ ਭੇਦਭਾਵ ਨਾਲ ਭਰੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ। ਔਰਤ ਨੇ ਹਮਲਾਵਰ ਸੁਰ ਵਿੱਚ ਪੁੱਛਿਆ, ‘ਤੁਸੀਂ ਆਇਰਲੈਂਡ ਕਿਉਂ ਆਏ ਹੋ? ਤੁਸੀਂ ਇੱਥੇ ਕੀ ਕਰ ਰਹੇ ਹੋ? ਤੁਸੀਂ ਵਾਪਸ ਭਾਰਤ ਕਿਉਂ ਨਹੀਂ ਚਲੇ ਜਾਂਦੇ? ’ ਵਰਮਾ, ਜੋ ਕਿ ਹੈਰਾਨ ਅਤੇ ਡਰੀ ਹੋਈ ਸੀ, ਨੇ ਸ਼ਾਂਤ ਰਹਿਣ ਦੀ ਕੋਸ਼ਿਸ਼ ਕੀਤੀ।


