ਡਿਜੀਟਲ ਯੁੱਗ ’ਚ ਲੜਕੀਆਂ ਸਭ ਤੋਂ ਵੱਧ ਅਸੁਰੱਖਿਅਤ : ਗਵਈ

0
111

ਨਵੀਂ ਦਿੱਲੀ : ਭਾਰਤ ਦੇ ਚੀਫ ਜਸਟਿਸ ਬੀ ਆਰ ਗਵਈ ਨੇ ਕਿਹਾ ਕਿ ਅਜੋਕੇ ਡਿਜੀਟਲ ਯੁੱਗ ਵਿਚ ਲੜਕੀਆਂ ਸਭ ਤੋਂ ਵੱਧ ਅਸੁਰੱਖਿਅਤ ਹਨ। ਉਨ੍ਹਾ ਕਿਹਾ ਕਿ ਇਸ ਡਿਜੀਟਲ ਯੁੱਗ ਵਿਚ ਲੜਕੀਆਂ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀਆਂ ਹਨ। ਇਹ ਤਕਨੀਕ ਕਈ ਪਾਸਿਉਂ ਸ਼ੋਸ਼ਣ ਦਾ ਜ਼ਰੀਆ ਬਣ ਗਈ ਹੈ। ਗਵਈ ਨੇ ਸੁਪਰੀਮ ਕੋਰਟ ਦੀ ਜੁਵੇਨਾਈਲ ਜਸਟਿਸ ਕਮੇਟੀ ਅਤੇ ਯੂਨੀਸੈਫ ਇੰਡੀਆ ਵੱਲੋਂ ਕਰਵਾਏ ਕੌਮੀ ਸਮਾਗਮ ਵਿਚ ਸੰਬੋਧਨ ਕਰਦਿਆਂ ਕਿਹਾ ਕਿ ਲੜਕੀਆਂ ਲਈ ਅੱਜ ਆਨਲਾਈਨ ਹਰਾਸਮੈਂਟ, ਸਾਈਬਰ ਬੁਲਿੰਗ, ਨਿੱਜੀ ਜਾਣਕਾਰੀ ਦੀ ਦੁਰਵਰਤੋਂ ਤੇ ਡੀਪਫੇਕ ਤਸਵੀਰਾਂ ਨਾਲ ਜੂਝਣਾ ਪੈ ਰਿਹਾ ਹੈ।