ਸੋਨੀਆ ਵੱਲੋਂ ਮਰਹੂਮ ਆਈ ਪੀ ਐੱਸ ਅਧਿਕਾਰੀ ਦੀ ਪਤਨੀ ਨੂੰ ਪੱਤਰ

0
135

ਨਵੀਂ ਦਿੱਲੀ : ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਹਰਿਆਣਾ ਦੇ ਮਰਹੂਮ ਆਈ ਪੀ ਐੱਸ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਪਤਨੀ ਅਮਨੀਤ ਪੀ. ਕੁਮਾਰ ਨੂੰ ਇੱਕ ਸ਼ੋਕ ਪੱਤਰ ਲਿਖਿਆ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਸੀਨੀਅਰ ਪੁਲਸ ਅਧਿਕਾਰੀ ਨੇ ਜਾਤੀ ਵਿਤਕਰੇ ਕਾਰਨ ਖੁਦਕੁਸ਼ੀ ਕਰ ਲਈ ਸੀ। ਸੋਨੀਆ ਗਾਂਧੀ ਨੇ ਪੱਤਰ ਵਿੱਚ ਖੁਦਕੁਸ਼ੀ ਨੂੰ ਹੈਰਾਨ ਕਰਨ ਵਾਲਾ ਅਤੇ ਦਰਦਨਾਕ ਕਦਮ ਕਰਾਰ ਦਿੱਤਾ ਹੈ। ਉਨ੍ਹਾ ਕਿਹਾ ਕਿ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ਦਰਸਾਉਂਦੀ ਰਹੇਗੀ ਕਿ ਵਿਤਕਰੇ ਭਰੇ ਰਵੱਈਏ ਕਾਰਨ ਉੱਚ ਪੱਧਰ ਦੇ ਅਧਿਕਾਰੀਆਂ ਨੂੰ ਵੀ ਸਮਾਜਿਕ ਨਿਆਂ ਨਹੀਂ ਮਿਲਦਾ। ਉਨ੍ਹਾਂ ਆਈ ਪੀ ਐੱਸ ਅਧਿਕਾਰੀ ਦੀ ਪਤਨੀ ਨੂੰ ਕਿਹਾ ਕਿ ਨਿਆਂ ਲਈ ਤੁਹਾਡੀ ਲੜਾਈ ਵਿੱਚ ਕਰੋੜਾਂ ਭਾਰਤੀ ਤੁਹਾਡੇ ਨਾਲ ਡਟ ਕੇ ਖੜ੍ਹੇ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਨੇਤਾ ਰਾਹੁਲ ਗਾਂਧੀ ਨੇ ਵੀ ਉਨ੍ਹਾਂ ਹਾਲਾਤ ਦੀ ਨਿੰਦਾ ਕੀਤੀ, ਜਿਨ੍ਹਾਂ ਪੂਰਨ ਕੁਮਾਰ ਨੂੰ ਸਖ਼ਤ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ।