ਰਾਤ 12:30 ਵਜੇ ਬਾਹਰ ਕਿਵੇਂ ਗਈ?

0
102

ਕੋਲਕਾਤਾ : ਪੱਛਮੀ ਬੰਗਾਲ ਦੇ ਦੁਰਗਾਪੁਰ ਵਿੱਚ 23 ਸਾਲਾ ਐੱਮ ਬੀ ਬੀ ਐੱਸ ਵਿਦਿਆਰਥਣ ਨਾਲ ਹੋਏ ਸਮੂਹਿਕ ਜਬਰ-ਜ਼ਨਾਹ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਦੌਰਾਨ ਰਾਜ ਦੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਵਿਦਿਆਰਥਣ ਰਾਤ 12:30 ਵਜੇ ਬਾਹਰ ਕਿਵੇਂ ਗਈ? ਮੀਡੀਆ ਨਾਲ ਗੱਲ ਕਰਦੇ ਹੋਏ ਮੁੱਖ ਮੰਤਰੀ ਨੇੇ ਕਿਹਾ, ਪੀੜਤ ਇੱਕ ਨਿੱਜੀ ਕਾਲਜ ਵਿੱਚ ਪੜ੍ਹਦੀ ਸੀ। ਇਸ ਘਟਨਾ ਲਈ ਕੌਣ ਜ਼ਿੰਮੇਵਾਰ ਹੈ? ਉਹ ਰਾਤ 12:30 ਵਜੇ ਕਿਵੇਂ ਬਾਹਰ ਗਈ? ਮਮਤਾ ਬੈਨਰਜੀ ਨੇ ਕਿਹਾ, ਪੁਲਸ ਨੇ 3 ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਦੂਜੇ ਮੁਲਜ਼ਮਾਂ ਦੀ ਭਾਲ ਜਾਰੀ ਹੈ। ਇਸ ਮਾਮਲੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਵਾਪਰੀ ਜਦੋਂ ਪੀੜਤਾ ਆਪਣੇ ਦੋਸਤ ਨਾਲ ਕੈਂਪਸ ਦੇ ਬਾਹਰ ਘੁੰਮ ਰਹੀ ਸੀ।