ਬੀਜਿੰਗ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਚੀਨ ਤੋਂ ਦਰਾਮਦ ਉਪਰ 100% ਟੈਰਿਫ ਲਾਉਣ ਦੇ ਐਲਾਨ ਦਾ ਚੀਨ ਨੇ ਢੁਕਵਾਂ ਜਵਾਬ ਦਿੱਤਾ ਹੈ। ਚੀਨ ਦਾ ਕਹਿਣਾ ਹੈ ਕਿ ਉਹ ਟਕਰਾਅ ਨਾਲੋਂ ਕੂਟਨੀਤੀ ਨੂੰ ਤਰਜੀਹ ਦਿੰਦਾ ਹੈ ਪਰ ਜੇਕਰ ਭੜਕਾਇਆ ਗਿਆ ਤਾਂ ਉਹ ਜਵਾਬੀ ਕਾਰਵਾਈ ਕਰਨ ਤੋਂ ਝਿਜਕੇਗਾ ਨਹੀਂ। ਚੀਨ ਦੇ ਵਣਜ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਅਮਰੀਕਾ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਤੇ ਕਿਹਾ ਹੈ ਕਿ ਚੀਨ ਦਾ ਰੁਖ਼ ਸਪੱਸ਼ਟ ਹੈ। ਅਸੀਂ ਟੈਰਿਫ ਯੁੱਧ ਨਹੀਂ ਚਾਹੁੰਦੇ, ਪਰ ਅਸੀਂ ਇਸ ਤੋਂ ਡਰਦੇ ਵੀ ਨਹੀਂ ਹਾਂ। ਵਣਜ ਮੰਤਰਾਲੇ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕੀਤੀ, ਜਿਸ ਵਿੱਚ ਲਿਖਿਆ ਹੈ ਕਿ ਜੇਕਰ ਅਮਰੀਕਾ ਅਜਿਹੀਆਂ ਕਾਰਵਾਈਆਂ ਜਾਰੀ ਰੱਖਦਾ ਹੈ, ਤਾਂ ਚੀਨ ਨੂੰ ਵੀ ਆਪਣੀ ਸੁਰੱਖਿਆ ਅਤੇ ਅਧਿਕਾਰਾਂ ਦੀ ਰੱਖਿਆ ਲਈ ਜ਼ਰੂਰੀ ਕਦਮ ਚੁੱਕਣੇ ਪੈਣਗੇ।




