ਚੰਡੀਗੜ੍ਹ (ਗੁਰਜੀਤ ਬਿੱਲਾ, ਕ੍ਰਿਸ਼ਨ ਗਰਗ)
ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੋਮਵਾਰ ਕਿਸਾਨਾਂ ਲਈ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਧਾ ਕੇ 20,000 ਰੁਪਏ ਪ੍ਰਤੀ ਏਕੜ ਤੱਕ ਕਰਨ ਦੀ ਪ੍ਰਵਾਨਗੀ ਦੇ ਦਿੱਤੀ |
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁਦਰਤੀ ਆਫਤਾਂ ਕਾਰਨ ਖਰਾਬ ਹੋਈਆਂ ਫਸਲਾਂ ਅਤੇ ਘਰਾਂ ਦੇ ਨੁਕਸਾਨ ਲਈ ਪੀੜਤ ਲੋਕਾਂ ਨੂੰ ਢੁਕਵੀਂ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਨੁਕਸਾਨ ਦੀ ਭਰਪਾਈ ਲਈ ਸੂਬੇ ਦੇ ਬਜਟ ਵਿੱਚੋਂ ਮੁਆਵਜ਼ਾ ਦੇਣ ਵਾਸਤੇ ਰਾਹਤ ਰਾਸ਼ੀ ਦੀਆਂ ਸੋਧੀਆਂ ਹੋਈਆਂ ਦਰਾਂ ਨੂੰ ਕਾਰਜ-ਬਾਅਦ ਮਨਜ਼ੂਰੀ ਦੇ ਦਿੱਤੀ ਹੈ¢ ਸੂਬੇ ਨੂੰ ਇਸ ਸਾਲ ਭਿਆਨਕ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਕਰਕੇ ਰਾਹਤ ਰਾਸ਼ੀ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਸੀ¢ ਇਸ ਫੈਸਲੇ ਤਹਿਤ ਫਸਲਾਂ ਦੇ 26 ਤੋਂ 75 ਫੀਸਦੀ ਤੱਕ ਨੁਕਸਾਨ ਲਈ 10,000 ਰੁਪਏ ਪ੍ਰਤੀ ਏਕੜ ਅਤੇ 76-100 ਫੀਸਦੀ ਤੱਕ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲੇਗਾ¢ ਇਸ ਤੋਂ ਇਲਾਵਾ ਘਰਾਂ ਨੂੰ ਅੰਸ਼ਕ ਤÏਰ ਉਤੇ ਹੋਏ ਨੁਕਸਾਨ ਲਈ ਪ੍ਰਤੀ ਘਰ 40,000 ਰੁਪਏ ਦਿੱਤੇ ਜਾਣਗੇ, ਜਦਕਿ ਪਹਿਲਾਂ ਇਹ ਰਾਸ਼ੀ ਸਿਰਫ 6500 ਰੁਪਏ ਪ੍ਰਤੀ ਏਕੜ ਸੀ¢ ਭਾਰਤ ਸਰਕਾਰ ਵੱਲੋਂ ਐੱਸ ਡੀ ਆਰ ਐੱਫ ਵਿੱਚੋਂ ਦਿੱਤੀ ਜਾਣ ਵਾਲੀ ਰਾਸ਼ੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ, ਇਸ ਕਰਕੇ ਮੁਆਵਜ਼ੇ ਦੀ ਵਾਧੂ ਰਾਸ਼ੀ ਸੂਬਾ ਸਰਕਾਰ ਵੱਲੋਂ ਆਪਣੇ ਖਜ਼ਾਨੇ ਵਿੱਚੋਂ ਅਦਾ ਕੀਤੀ ਜਾਵੇਗੀ¢
ਅੰਤਰਰਾਜੀ ਚੈੱਕ ਪੋਸਟਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਮੰਤਰੀ ਮੰਡਲ ਨੇ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਵਿੱਚ ਸੋਧ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਸੂਬੇ ਵਿੱਚ ਦਾਖਲ ਹੋਣ ਸਮੇਂ ਪ੍ਰੋਸੈਸਡ ਜਾਂ ਅਣਪ੍ਰੋਸੈਸਡ ਛੋਟੇ ਖਣਿਜ ਪਦਾਰਥ (ਮਾਈਨਰ ਮਿਨਰਲਜ਼) ਲਿਜਾਣ ਵਾਲੇ ਵਾਹਨਾਂ ‘ਤੇ ਫੀਸ ਲਾਈ ਜਾ ਸਕੇਗੀ¢ਵਿਕਾਸ ਅਥਾਰਟੀਆਂ ਦੀਆਂ ਵੱਖ-ਵੱਖ ਥਾਵਾਂ ਦੀ ਰਾਖਵੀਂ ਕੀਮਤ ਨਿਰਧਾਰਤ ਕਰਨ ਦੀ ਪ੍ਰਕਿਰਿਆ ਨੂੰ ਸਰਲ ਅਤੇ ਸੁਖਾਲਾ ਬਣਾਉਣ ਲਈ ਮੰਤਰੀ ਮੰਡਲ ਨੇ ਪਲਾਟਾਂ ਦੀ ਰਾਖਵੀਂ ਕੀਮਤ ਤੈਅ ਕਰਨ ਲਈ ਨੀਤੀ ਵਿੱਚ ਸੋਧ ਨੂੰ ਵੀ ਸਹਿਮਤੀ ਦੇ ਦਿੱਤੀ¢ ਪ੍ਰਚੱਲਤ ਈ-ਨਿਲਾਮੀ ਨੀਤੀ ਵਿੱਚ ਸੋਧ ਦੇ ਅਨੁਸਾਰ ਸਾਈਟ ਦੀ ਰਾਖਵੀਂ ਕੀਮਤ ਕÏਮੀ ਬੈਂਕਾਂ ਵਿੱਚ ਸੂਚੀਬੱਧ ਤਿੰਨ ਸੁਤੰਤਰ ਮੁੱਲਕਾਰਾਂ (ਵੈਲੂਅਰਜ਼) ਦੇ ਮੁਲਾਂਕਣ ਦੇ ਅਨੁਸਾਰ ਨਿਰਧਾਰਤ ਕੀਤੀ ਜਾਵੇਗੀ¢ ਇਕ ਵਾਰ ਨਿਲਾਮੀ ਲਈ ਨਿਰਧਾਰਤ ਕੀਤੀ ਗਈ ਰਾਖਵੀਂ ਕੀਮਤ ਕੈਲੰਡਰ ਸਾਲ ਲਈ ਯੋਗ ਰਹੇਗੀ¢
ਮੰਤਰੀ ਮੰਡਲ ਨੇ ਗਰੁੱਪ ਹਾਊਸਿੰਗ ਸਕੀਮ-2025 ਅਧੀਨ ਬਹੁ-ਮੰਜ਼ਲਾ ਫਲੈਟਾਂ ਦੀ ਉਸਾਰੀ ਲਈ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਜਗ੍ਹਾ ਅਲਾਟ ਕਰਨ ਦੀ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ¢ ਇਸ ਨੀਤੀ ਦਾ ਉਦੇਸ਼ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਦੀ ਸਹੂਲਤ ਦੇ ਕੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਕਿਫਾਇਤੀ ਅਤੇ ਯੋਜਨਾਬੱਧ ਰਿਹਾਇਸ਼ ਨੂੰ ਯਕੀਨੀ ਬਣਾਉਣਾ ਹੈ¢
ਮੰਤਰੀ ਮੰਡਲ ਨੇ ਵੱਖ-ਵੱਖ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਮੈਗਾ ਹਾਊਸਿੰਗ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਸਬੰਧੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ¢ ਪ੍ਰਾਜੈਕਟ ਦੇ ਵਿਕਾਸ ਸਬੰਧੀ ਲਾਗੂਕਰਨ ਦੀ ਮਿਆਦ ਅਤੇ ਪਹਿਲਾਂ ਤੋਂ ਪ੍ਰਵਾਨਿਤ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਮਿਤੀ 31 ਦਸੰਬਰ ਤੋਂ ਵੱਧ ਤੋਂ ਵੱਧ ਪੰਜ ਸਾਲਾਂ ਦੀ ਮਿਆਦ ਲਈ ਪ੍ਰਮੋਟਰ ਦੀ ਬੇਨਤੀ ‘ਤੇ 25,000 ਰੁਪਏ ਪ੍ਰਤੀ ਏਕੜ ਪ੍ਰਤੀ ਸਾਲ ਦੇ ਹਿਸਾਬ ਨਾਲ ਸਿਰਫ਼ ਇਕ ਵਾਰ ਵਾਧੇ ਦੀ ਆਗਿਆ ਦਿੱਤੀ ਜਾਵੇਗੀ¢ਮੰਤਰੀ ਮੰਡਲ ਨੇ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਖੇਤਰ ਦੀਆਂ ਰੋਲਿੰਗ ਮਿੱਲਾਂ ਨੂੰ ਕੋਲੇ ਤੋਂ ਪੀ ਐੱਨ ਜੀ ਵਿੱਚ ਤਬਦੀਲ ਕਰਨ ਲਈ ਕੈਬਨਿਟ ਸਬ-ਕਮੇਟੀ ਦੇ ਗਠਨ ਨੂੰ ਵੀ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ¢ਅਪਰਾਧਿਕ ਗਤੀਵਿਧੀਆਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ, ਮੁਲਾਕਾਤੀਆਂ ਦੀ ਤਲਾਸ਼ੀ ਦਾ ਪੱਧਰ ਵਧਾਉਣ ਅਤੇ ਜੇਲ੍ਹਾਂ ਦੇ ਸਮੁੱਚੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਮੰਤਰੀ ਮੰਡਲ ਨੇ ਪੰਜਾਬ ਟਰਾਂਸਪੇਰੈਂਸੀ ਇਨ ਪ੍ਰੋਕਿਊਰਮੈਂਟ ਐਕਟ, 2019 ਦੀ ਧਾਰਾ 63(1) ਦੇ ਤਹਿਤ ਸਨਿਫਰ ਕੁੱਤੇ ਖਰੀਦਣ ਲਈ ਛੋਟ ਦਿੱਤੀ ਹੈ¢ ਜੇਲ੍ਹਾਂ ਦੇ ਅੰਦਰੋਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਵਾਸਤੇ ਜੇਲ੍ਹਾਂ ਦੀਆਂ ਸੁਰੱਖਿਆ ਜ਼ਰੂਰਤਾਂ ਲਈ ਬੀ ਐੱਸ ਐੱਫ /ਸੀ ਆਰ ਪੀ ਐੱਫ ਤੋਂ ਛੇ ਸਨਿਫਰ ਕੁੱਤੇ ਖਰੀਦੇ ਜਾਣਗੇ¢ ਇਹ ਕਦਮ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਅਤੇ ਜੇਲ੍ਹਾਂ ਵਿੱਚ ਅਪਰਾਧਿਕ ਗਤੀਵਿਧੀਆਂ ਦੀ ਜਾਂਚ ਕਰਨ ਵਿੱਚ ਸਹਾਇਤਾ ਕਰੇਗਾ¢




