ਲੁਧਿਆਣਾ : ਪਾਵਰਕਾਮ ਅਦਾਰੇ ਦੀਆਂ ਵੱਡੇ ਸ਼ਹਿਰਾਂ ਵਿੱਚ ਮÏਜੂਦ ਸੈਂਕੜੇ ਏਕੜ ਵਿੱਚ ਫੈਲੀਆਂ ਬਹੁਤ ਮਹਿੰਗੀਆਂ ਜਾਇਦਾਦਾਂ, ਜੋ ਕਈ ਦਹਾਕੇ ਪਹਿਲਾਂ ਜ਼ਿਆਦਾਤਰ ਪੰਚਾਇਤਾਂ ਵੱਲੋਂ ਅਤੇ ਕੁਝ ਨਿੱਜੀ ਤÏਰ ‘ਤੇ ਲੋਕਾਂ ਵੱਲੋਂ ਦਫਤਰ ਅਤੇ ਗਰਿੱਡ ਬਣਾਉਣ ਲਈ ਉਸ ਵਕਤ ਬਿਜਲੀ ਬੋਰਡ ਨੂੰ ਦਾਨ ਵਜੋਂ ਦਿੱਤੀਆਂ ਸਨ ਨੂੰ ਸਰਕਾਰ ਵੱਲੋਂ ਵੇਚਣ ਦੀ ਤਜਵੀਜ਼ ਦੇ ਖਿਲਾਫ਼ ਅਦਾਰੇ ਦੇ ਇੰਜੀਨੀਅਰ, ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਪੀ ਐੱਸ ਈ ਬੀ ਇੰਪਲਾਈਜ਼ ਜਾਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸ਼ੀਏਸ਼ਨ ਆਫ ਜੂਨੀਅਰ ਇੰਜੀਨੀਅਰ, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ: 24), ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰ ਯੂਨੀਅਨ ਪੰਜਾਬ (ਸੰਬੰਧਤ ਏਟਕ), ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਪਹਿਲਵਾਨ ਤੋਂ ਇਲਾਵਾ ਪੀ ਐੱਸ ਈ ਬੀ ਇੰਜੀਨੀਅਰ ਐਸੋਸੀਏਸ਼ਨ ਦੇ ਆਗੂਆਂ ਦੀ ਹੰਗਾਮੀ ਮੀਟਿੰਗ ਸਥਾਨਕ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਇਸ ਬਹੁਤ ਹੀ ਅਹਿਮ ਮੀਟਿੰਗ ਵਿੱਚ ਪਾਵਰਕਾਮ ਅਦਾਰੇ ਦੀ ਹੋਂਦ ਬਚਾਉਣ ਦੇ ਸਵਾਲ ਤੇ ਇੰਜੀਨੀਅਰ, ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਸਰਕਾਰ ਵੱਲੋਂ ਜਾਇਦਾਦਾਂ ਵੇਚਣ ਦੀ ਤਜਵੀਜ਼ ਖਿਲਾਫ਼ ਸਾਂਝਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ |
ਇਸ ਮੀਟਿੰਗ ਦੀ ਕਾਰਵਾਈ ਰਿਪੋਰਟ ਬਾਰੇ ਸਾਂਝੇ ਧੜੇ ਦੇ ਆਗੂਆਂ ਹਰਪਾਲ ਸਿੰਘ ਅਤੇ ਗੁਰਵੇਲ ਸਿੰਘ ਬੱਲਪੁਰੀਆ ਨੇ ਦੱਸਿਆ ਕਿ 16 ਅਕਤੂਬਰ ਤੋਂ 31 ਅਕਤੂਬਰ ਤੱਕ ਪਾਵਰਕਾਮ ਦੇ ਸਮੁੱਚੇ ਸਰਕਲਾਂ ਵਿੱਚ ਰੋਸ ਧਰਨੇ ਲਗਾਉਣ ਉਪਰੰਤ ਝੰਡਾ ਮਾਰਚ ਕੀਤੇ ਜਾਣਗੇ ਅਤੇ 2 ਨਵੰਬਰ ਨੂੰ ਬਿਜਲੀ ਮੰਤਰੀ ਖਿਲਾਫ਼ ਲੁਧਿਆਣਾ ਵਿਖੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਦੀਆਂ ਤਿਆਰੀਆਂ ਲਈ 14 ਅਕਤੂਬਰ ਨੂੰ ਸਮੁੱਚੇ ਪੰਜਾਬ ਵਿੱਚ ਸਰਕਲ ਪੱਧਰ ਤੇ ਸਾਂਝੀਆਂ ਮੀਟਿੰਗਾਂ ਕਰਕੇ ਸੰਘਰਸ਼ ਦੀ ਵੱਡੇ ਪੱਧਰ ‘ਤੇ ਲਾਮਬੰਦੀ ਕੀਤੀ ਜਾਵੇਗੀ |
ਮੀਟਿੰਗ ਵਿੱਚ ਹਾਜ਼ਰ ਆਗੂਆਂ ਇੰਜੀ. ਜਗਦੀਪ ਸਿੰਘ ਗਰਚਾ, ਇੰਜੀ. ਪਰਮਿੰਦਰ ਸਿੰਘ, ਗੁਰਭੇਜ ਸਿੰਘ ਢਿੱਲੋਂ, ਸਰਬਜੀਤ ਸਿੰਘ ਭਾਣਾ, ਸਰਿੰਦਰ ਪਾਲ ਲਹÏਰੀਆ, ਬਲਜੀਤ ਸਿੰਘ ਮੋਦਲਾ, ਦਵਿੰਦਰ ਸਿੰਘ ਪਿਸ਼ੌਰ, ਰਵੇਲ ਸਿੰਘ ਸਹਾਏਪੁਰ, ਗੁਰਜੀਤ ਸਿੰਘ ਸ਼ੇਰਗਿੱਲ , ਜਸਬੀਰ ਸਿੰਘ ਆਂਡਲੂ, ਹਰਮਨਦੀਪ , ਰਾਧੇਸ਼ਿਆਮ, ਅਮਰੀਕ ਸਿੰਘ ਮਸੀਤਾਂ, ਪੂਰਨ ਸਿੰਘ ਗੁਮਟੀ, ਸੁਖਵਿੰਦਰ ਭਗਤ, ਬਾਬਾ ਅਮਰਜੀਤ ਸਿੰਘ, ਕÏਰ ਸਿੰਘ ਸੋਹੀ, ਪਵਨਪ੍ਰੀਤ ਸਿੰਘ, ਗੁਰਤੇਜ ਸਿੰਘ ਪੱਖੋ, ਰਘਬੀਰ ਸਿੰਘ, ਰਛਪਾਲ ਸਿੰਘ ਪਾਲੀ, ਕੇਵਲ ਸਿੰਘ ਬਨਵੈਤ, ਗਗਨਦੀਪ ਸਿੰਘ ਵਿਰਦੀ,ਅਰਸਵੀਰ ਸਿੰਘ, ਗੁਰਪਿਆਰ ਸਿੰਘ, ਸੁਖਵਿੰਦਰ ਸਿੰਘ ਆਦਿ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ 14 ਅਕਤੂਬਰ ਨੂੰ ਹੋ ਰਹੀਆਂ ਸਾਂਝੀਆਂ ਮੀਟਿੰਗਾਂ ਵਿੱਚ ਵੱਡੇ ਪੱਧਰ ‘ਤੇ ਲਾਮਬੰਦੀ ਕਰਕੇ ਹਾਕਮ ਧਿਰ ਦੇ ਸਾਹਮਣੇ ਅਦਾਰੇ ਦੀਆਂ ਜਾਇਦਾਦਾਂ ਵੇਚਣ ਦੀ ਤਜਵੀਜ਼ ਖਿਲਾਫ਼ ਸੰਘਰਸ਼ਾਂ ਦੇ ਬਲਬੂਤੇ ਵੱਡੀ ਲਹਿਰ ਖੜੀ ਕੀਤੀ ਜਾਵੇਗੀ¢
ਇੰਜੀਨੀਅਰ, ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਮੁਲਾਜ਼ਮਾਂ ਦੀਆਂ ਝੋਨੇ ਦੀ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਧੱਕੇ ਨਾਲ ਲਗਾਈਆਂ ਡਿਊਟੀਆਂ ਤੁਰੰਤ ਕੱਟੀਆਂ ਜਾਣ | ਆਗੂਆਂ ਨੇ ਅਦਾਰੇ ਵਿੱਚ ਖਾਲੀ ਪਈਆਂ ਅਸਾਮੀਆਂ ‘ਤੇ ਰੈਗੂਲਰ ਭਰਤੀ ਕਰਨ ਦੀ ਬਜਾਏ ਪੈਸਕੋ ਕੰਪਨੀ ਰਾਹੀਂ ਭਰਤੀ ਕਰਨ ਦੀ ਘਟੀਆ ਤਜਵੀਜ਼ ਦੀ ਵੀ ਜ਼ੋਰਦਾਰ ਨਿੰਦਾ ਕੀਤੀ ¢ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨੇ 10 ਅਗਸਤ ਅਤੇ 14 ਅਗਸਤ ਨੂੰ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਨਾਲ ਮੁਲਾਜ਼ਮ ਅਤੇ ਪੈਨਸ਼ਨਰ ਦੀਆਂ ਮੰਗਾਂ ਸੰਬੰਧੀ ਜਥੇਬੰਦੀਆਂ ਨਾਲ ਹੋਏ ਸਮਝੌਤਿਆਂ ਸਮੇਂ ਮੰਨੀਆਂ ਸਾਰੀਆਂ ਮੰਗਾਂ ਜਲਦੀ ਲਾਗੂ ਕਰਨ ਦੀ ਮੰਗ ਕੀਤੀ ¢ ਆਗੂਆਂ ਨੇ ਸੰਘਰਸ਼ਸ਼ੀਲ ਕਿਸਾਨ ਅਤੇ ਭਰਾਤਰੀ ਜਥੇਬੰਦੀਆਂ ਨੂੰ ਅਦਾਰੇ ਦੀਆਂ ਜਾਇਦਾਦਾਂ ਵੇਚਣ ਦੀ ਤਜਵੀਜ਼ ਵਿਰੁੱਧ ਲੜੇ ਜਾ ਰਹੇ ਸੰਘਰਸ਼ ਵਿੱਚ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ |





