ਚੰਡੀਗੜ੍ਹ
(ਗੁਰਜੀਤ ਬਿੱਲਾ,
ਕ੍ਰਿਸ਼ਨ ਗਰਗ)
ਆਮ ਆਦਮੀ ਪਾਰਟੀ ਪੰਜਾਬ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ ਬੀ ਐੱਮ ਬੀ) ਵਿੱਚ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਨੂੰ ਸਥਾਈ ਮੈਂਬਰਸ਼ਿਪ ਦੇਣ ਦੀ ਸਾਜ਼ਿਸ਼ ਦੀ ਸਖ਼ਤ ਨਿੰਦਾ ਕੀਤੀ ਹੈ¢ ਆਪ ਨੇ ਇਸ ਨੂੰ ਪੰਜਾਬ ਦੇ ਸੰਵਿਧਾਨਕ ਅਤੇ ਪਾਣੀ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਦੱਸਿਆ ਹੈ¢ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਕਦਮ ਉਸ ਦੇ ਪੰਜਾਬ ਵਿਰੋਧੀ ਏਜੰਡੇ ਨੂੰ ਬੇਨਕਾਬ ਕਰਦਾ ਹੈ¢ ਇਹ ਪਾਣੀ ਅਤੇ ਬਿਜਲੀ ਸਰੋਤਾਂ ‘ਤੇ ਪੰਜਾਬ ਦੇ ਕੰਟਰੋਲ ਨੂੰ ਕਮਜ਼ੋਰ ਕਰਨ ਦੀ ਇੱਕ ਜਾਣਬੁੱਝ ਕੇ ਕੀਤੀ ਗਈ ਸਾਜ਼ਿਸ਼ ਹੈ¢ ਕੇਂਦਰ ਸਰਕਾਰ ਦਾ ਇੱਕ ਪੱਤਰ ਦਿਖਾਉਂਦੇ ਹੋਏ ਉਨ੍ਹਾ ਕਿਹਾ ਕਿ ਇਹ ਪੱਤਰ, ਜੋ ਕੇਂਦਰ ਸਰਕਾਰ ਨੇ ਪੰਜਾਬ, ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਦੇ ਮੁੱਖ ਸਕੱਤਰਾਂ ਨੂੰ ਭੇਜਿਆ ਹੈ, ਸਪੱਸ਼ਟ ਤÏਰ ‘ਤੇ ਕਹਿੰਦਾ ਹੈ ਕਿ ਭਾਜਪਾ ਹਿਮਾਚਲ ਅਤੇ ਰਾਜਸਥਾਨ ਨੂੰ ਪੱਕੇ ਤÏਰ ‘ਤੇ ਬੀ ਬੀ ਐੱਮ ਬੀ ਵਿੱਚ ਸ਼ਾਮਲ ਕਰਨਾ ਚਾਹੁੰਦੀ ਹੈ | ਇਹ ਪੰਜਾਬ ਨਾਲ ਇੱਕ ਹੋਰ ਵਿਸ਼ਵਾਸਘਾਤ ਹੈ¢
ਗਰਗ ਨੇ ਕਿਹਾ ਕਿ ਪੰਜਾਬ ਨੇ ਇਤਿਹਾਸਕ ਤÏਰ ‘ਤੇ ਬੀ ਬੀ ਐੱਮ ਬੀ ਦੇ ਖਰਚੇ ਦਾ 40 ਫੀਸਦੀ ਤੋਂ ਵੱਧ ਹਿੱਸਾ ਚੁੱਕਿਆ ਹੈ, ਫਿਰ ਵੀ ਭਾਜਪਾ ਵਾਰ-ਵਾਰ ਪੰਜਾਬ ਦੇ ਅਧਿਕਾਰਾਂ ਨੂੰ ਹੜੱਪਣ ਦੀ ਕੋਸ਼ਿਸ਼ ਕਰ ਰਹੀ ਹੈ¢
ਉਹਨਾ ਸਪੱਸ਼ਟ ਕੀਤਾ ਕਿ ‘’ਆਪ’’ ਸਰਕਾਰ ਬੀ ਬੀ ਐੱਮ ਬੀ ਦੇ ਢਾਂਚੇ ਜਾਂ ਪੰਜਾਬ ਦੀ ਪ੍ਰਤੀਨਿਧਤਾ ਵਿੱਚ ਕਿਸੇ ਵੀ ਤਬਦੀਲੀ ਦਾ ਸਖ਼ਤ ਵਿਰੋਧ ਕਰੇਗੀ¢ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਖਰੀ ਸਾਹ ਤੱਕ ਪੰਜਾਬ ਦੇ ਹਰ ਹੱਕ ਦੀ ਰੱਖਿਆ ਕਰੇਗੀ¢
ਉਨ੍ਹਾ ਕਿਹਾ ਕਿ ਭਾਜਪਾ ਆਗੂ ਸੁਨੀਲ ਜਾਖੜ, ਰਵਨੀਤ ਬਿੱਟੂ ਅਤੇ ਅਸ਼ਵਨੀ ਸ਼ਰਮਾ ‘ਤੇ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਨਾਲ ਖੜ੍ਹੇ ਹੋਣ ਦੀ ਬਜਾਏ “ਦਿੱਲੀ ਵਿੱਚ ਆਪਣੇ ਮਾਲਕਾਂ ਦੇ ਚੇਹਰੇ” ਵਜੋਂ ਕੰਮ ਕਰਨ ਦਾ ਦੋਸ਼ ਲਗਾਇਆ¢ ਗਰਗ ਨੇ ਕਿਹਾ—ਮੈਂ ਇਹਨਾਂ ਆਗੂਆਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਤੁਸੀਂ ਇਸ ਪੰਜਾਬ ਵਿਰੋਧੀ ਬੀ ਬੀ ਐੱਮ ਬੀ ਦੇ ਫੈਸਲੇ ਦਾ ਸਮਰਥਨ ਕਰਦੇ ਹੋ? ਕੀ ਤੁਸੀਂ ਪੰਜਾਬ ਦੇ ਨਾਲ ਖੜ੍ਹੇ ਹੋਵੋਗੇ ਜਾਂ ਆਪਣੀ ਦਿੱਲੀ ਹਾਈ ਕਮਾਂਡ ਦੇ ਨਾਲ, ਜੋ ਵਾਰ-ਵਾਰ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ?





