ਮਾਨ ਵੱਲੋਂ ਬੈਂਗਲੁਰੂ ਦੇ ਸਨਅਤੀ ਦਿੱਗਜ਼ਾਂ ਨਾਲ ਮੁਲਾਕਾਤ, ਨਿਵੇਸ਼ ਦਾ ਸੱਦਾ

0
106

ਚੰਡੀਗੜ੍ਹ, (ਗੁਰਜੀਤ ਬਿੱਲਾ/ ਕ੍ਰਿਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਦਿਆਂ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ¢
ਬੈਂਗਲੁਰੂ ਵਿਖੇ ਉੱਘੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਦਯੋਗਿਕ ਖੇਤਰ ਦੇ ਦਿੱਗਜ਼ਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੀ ਬਖਸ਼ਿਸ਼ ਪ੍ਰਾਪਤ ਹੈ¢ ਉਨ੍ਹਾ ਕਿਹਾ ਕਿ ਪੰਜਾਬ ਕੋਲ ਇੱਕ ਅਮੀਰ ਅਤੇ ਵਿਲੱਖਣ ਸੱਭਿਆਚਾਰਕ ਵਿਰਾਸਤ ਹੈ¢ਮੁੱਖ ਮੰਤਰੀ ਨੇ ਕਿਹਾ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 4.7 ਲੱਖ ਨÏਜਵਾਨਾਂ ਲਈ ਰੁਜ਼ਗਾਰ ਦੇ ਮÏਕੇ ਪੈਦਾ ਹੋਣਗੇ¢ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਦਿ੍ੜ੍ਹ ਵਿਸ਼ਵਾਸ ਹੈ ਕਿ ਅਸਲ ਉਦਯੋਗਿਕ ਤਰੱਕੀ ਉਦੋਂ ਹੀ ਸੰਭਵ ਹੈ, ਜਦੋਂ ਸਰਕਾਰ ਅਤੇ ਉਦਯੋਗ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ¢ਮੁੱਖ ਮੰਤਰੀ ਨੇ ਨਿਵੇਸ਼ਕਾਂ ਨੂੰ ਦੱਸਿਆ ਕਿ ਛੇਵਾਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 13, 14 ਅਤੇ 15 ਮਾਰਚ 2026 ਨੂੰ ਮੁਹਾਲੀ ਵਿੱਚ ਕਰਵਾਇਆ ਜਾ ਰਿਹਾ ਹੈ¢ ਇਸ ਮਹੱਤਵਪੂਰਨ ਸਮਾਗਮ ਵਿੱਚ ਹਿੱਸਾ ਲੈਣ ਲਈ ਸਾਰੇ ਨਿਵੇਸ਼ਕਾਂ ਨੂੰ ਸੱਦਾ ਦਿੰਦਿਆਂ ਉਨ੍ਹਾ ਕਿਹਾ ਕਿ ਇਹ ਸੰਮੇਲਨ ਉਦਯੋਗਪਤੀਆਂ, ਨੀਤੀ ਘਾੜਿਆਂ ਅਤੇ ਖੋਜਕਰਤਾਵਾਂ ਨੂੰ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਅਤੇ ਆਪਣੇ ਦਿ੍ਸ਼ਟੀਕੋਣ ਪੇਸ਼ ਕਰਨ ਲਈ ਇੱਕ ਸਾਂਝਾ ਪਲੇਟਫਾਰਮ ਪ੍ਰਦਾਨ ਕਰੇਗਾ¢ਉਹਨਾ ਕਿਹਾ ਕਿ ਪੰਜਾਬ ਵਿੱਚ ਆਰਥਿਕ ਅਤੇ ਉਦਯੋਗਿਕ ਵਿਕਾਸ ਲਈ ਅਥਾਹ ਸੰਭਾਵਨਾਵਾਂ ਹਨ, ਪਰ ਪੰਜਾਬ ਦੇ ਵਿਕਾਸ ਲਈ ਉਦਯੋਗਪਤੀਆਂ ਦਾ ਸਮਰਥਨ ਅਤਿ ਲੋੜੀਂਦਾ ਹੈ¢ ਉਨ੍ਹਾ ਕਿਹਾ ਕਿ ਉਨ੍ਹਾਂ ਦੀ ਭਾਈਵਾਲੀ ਨਾਲ ਸੂਬਾ ਸਰਕਾਰ ਪੰਜਾਬ ਨੂੰ ਖੁਸ਼ਹਾਲੀ ਅਤੇ ਤਰੱਕੀ ਦੀਆਂ ਨਵੀਂਆਂ ਲੀਹਾਂ ‘ਤੇ ਲੈ ਜਾਵੇਗੀ |
ਮਾਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਕੱਠੇ ਮਿਲ ਕੇ ਉਹ ਜਲਦ ਹੀ ਪੰਜਾਬ ਨੂੰ ਇੱਕ ਵਾਰ ਫਿਰ ਤੋਂ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨਗੇ¢