ਪੋਸਟ-ਮਾਰਟਮ ਮਗਰੋਂ ਪੂਰਨ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

0
100

ਚੰਡੀਗੜ੍ਹ : ਹਰਿਆਣਾ ਦੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਮਰਹੂਮ ਵਾਈ ਪੂਰਨ ਕੁਮਾਰ ਦਾ ਪੋਸਟਮਾਰਟਮ ਤੋਂ ਬਾਅਦ 25 ਸੈਕਟਰ ਸਥਿਤ ਸ਼ਮਸ਼ਾਨ ਘਾਟ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ | ਸਸਕਾਰ ਨੂੰ ਲੈ ਕੇ ਚੰਡੀਗੜ੍ਹ ਪੁਲਸ ਵੱਲੋਂ ਸੈਕਟਰ 24 ਸਥਿਤ ਘਰ ਅਤੇ ਸੈਕਟਰ 25 ਸ਼ਮਸ਼ਾਨ ਘਾਟ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ |
ਇਸ ਤੋਂ ਪਹਿਲਾਂ ਬੁੱਧਵਾਰ ਸਵੇਰੇ ਪੁਲਸ ਅਧਿਕਾਰੀ ਦੀ ਆਈ ਏ ਐੱਸ ਪਤਨੀ ਅਮਨੀਤ ਪੀ.ਕੁਮਾਰ ਤੇ ਦੋ ਧੀਆਂ ਨੇ ਪੀ ਜੀ ਆਈ ਦੇ ਐਡਵਾਂਸ ਐਨਾਟੋਮੀ ਸੈਂਟਰ ਪਹੁੰਚ ਕੇ ਲਾਸ਼ ਦੀ ਸ਼ਨਾਖਤ ਕੀਤੀ, ਜਿਸ ਮਗਰੋਂ ਪੋਸਟ ਮਾਰਟਮ ਕੀਤਾ ਗਿਆ |
ਹਰਿਆਣਾ ਬੈਚ ਦੇ ਆਈ ਪੀ ਐੱਸ ਅਧਿਕਾਰੀ ਵਾਈ.ਪੂਰਨ ਕੁਮਾਰ ਨੇ 7 ਅਕਤੂੁੁਬਰ ਨੂੰ ਚੰਡੀਗੜ੍ਹ ਵਿਚਲੀ ਰਿਹਾਇਸ਼ ‘ਤੇ ਖ਼ੁਦਕੁਸ਼ੀ ਕਰ ਲਈ ਸੀ | ਉਸ ਨੇ ਖੁਦਕੁਸ਼ੀ ਨੋਟ ਵਿਚ ਹਰਿਆਣਾ ਦੇ ਡੀ ਜੀ ਪੀ ਸ਼ਤਰੂਜੀਤ ਕਪੂਰ ਤੇ ਰੋੋਹਤਕ ਦੇ ਐੱਸ ਪੀ ‘ਤੇ ਗੰਭੀਰ ਦੋਸ਼ ਲਾਏ ਸਨ |