ਡੇਰਾ ਬੱਸੀ (ਵਿਨੈ ਕੁਮਾਰ ਜੈਨ)
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੁੱਧਵਾਰ ਰਾਜਪੁਰਾ ਵਿਧਾਨ ਸਭਾ ਹਲਕੇ ‘ਚ ਪੈਂਦੇ ਪਿੰਡ ਰਾਮਪੁਰ ਕਲਾਂ ਤੋਂ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਤਹਿਤ ਹੜ੍ਹ ਪ੍ਰਭਾਵਤਾਂ ਨੂੰ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ¢ ਉਹਨਾ ਇਸ ਮÏਕੇ 49 ਲੱਖ ਰੁਪਏ ਦੇ ਮੁਆਵਜ਼ਾ ਮਨਜ਼ੂਰੀ ਪੱਤਰਾਂ ਦੀ ਕਰੀਬ 30 ਪਰਵਾਰਾਂ ਨੂੰ ਵੰਡ ਕੀਤੀ¢ ਉਨ੍ਹਾ ਕਿਹਾ, ‘ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ ਰਾਹਤ ਪ੍ਰਦਾਨ ਕਰਨ ਦਾ ਪੰਜਾਬ ਸਰਕਾਰ ਨੇ ਵਾਅਦਾ ਪੂਰਾ ਕਰਦਿਆਂ ਸਿਰਫ਼ 30 ਦਿਨਾਂ ਵਿੱਚ ਹੀ ਹੜ੍ਹ ਪੀੜਤਾਂ ਨੂੰ ਸਭ ਤੋਂ ਵੱਡੀ ਮੁਆਵਜ਼ਾ ਰਕਮ ਦੇਣੀ ਸ਼ੁਰੂ ਕਰ ਦਿੱਤੀ ਹੈ¢ ਅੱਜ ਸਮੁੱਚੇ ਪੰਜਾਬ ਵਿੱਚ ਉਨ੍ਹਾ ਸਮੇਤ 13 ਮੰਤਰੀ ‘ਮਿਸ਼ਨ ਪੁਨਰਵਾਸ’ ਤਹਿਤ ਰਾਹਤ ਫੰਡ ਵੰਡਣ ਲਈ ਹੜ੍ਹ ਪ੍ਰਭਾਵਤ ਲੋਕਾਂ ਨੂੰ ਮੁਆਵਜ਼ਾ ਦੇ ਰਹੇ ਹਨ¢ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ ਦਿਨ ਪਹਿਲਾਂ ਅਜਨਾਲਾ ਵਿੱਚ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ, ਜਿਸ ਨੂੰ ਅੱਜ ਸਮੁੱਚੇ ਪੰਜਾਬ ਵਿੱਚ ਅੱਗੇ ਵਧਾਇਆ ਗਿਆ ਹੈ |’
ਉਹਨਾ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦਿੱਤਾ ਗਿਆ ਹੈ, ਜਦ ਕਿ ਪਹਿਲੀਆਂ ਸਰਕਾਰਾਂ ਮÏਕੇ ਮੁਆਵਜ਼ੇ ਦੇ ਨਾਂਅ ‘ਤੇ ਹੜ੍ਹ ਪੀੜਤਾਂ ਅਤੇ ਕਿਸਾਨਾਂ ਨਾਲ ਕੋਝਾ ਮਜ਼ਾਕ ਹੀ ਹੁੰਦਾ ਸੀ¢ ਇਹ ਪੰਜਾਬ ਦੀ ਲੋਕਾਂ ਦੀ ਆਪਣੀ ਮਾਨ ਸਰਕਾਰ ਹੀ ਹੈ, ਜਿਸ ਨੇ ਮੁਆਵਜੇ ਦੀ ਰਾਸ਼ੀ ਵਧਾ ਕੇ 20 ਹਜ਼ਾਰ ਕੀਤੀ ਹੈ¢
ਐੱਮ ਐੱਲ ਏ ਰਾਜਪੁਰਾ ਨੀਨਾ ਮਿੱਤਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਹਨਾ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਦੀਵਾਲੀ ਤੋਂ ਪਹਿਲਾਂ-ਪਹਿਲਾਂ ਉਹਨਾਂ ਦੇ ਹਨੇਰੇ ਘਰਾਂ ਵਿੱਚ ਰÏਸ਼ਨੀ ਦੀ ਚਿਣਗ ਬਾਲੀ ਗਈ ਹੈ¢ ਭਾਵੇਂ ਨੁਕਸਾਨ ਦੇ ਮੁਕਾਬਲੇ ਮੁਆਵਜ਼ਾ ਪੂਰਾ ਮੁੱਲ ਨਹੀਂ ਮੋੜ ਸਕਦਾ, ਪਰੰਤੂ ਇਸ ਨਾਲ ਸਰਕਾਰ ਵੱਲੋਂ ਇੱਕ ਇਹ ਵਚਨਬੱਤਾ ਜ਼ਾਹਿਰ ਹੋ ਜਾਂਦੀ ਹੈ ਕਿ ਸਰਕਾਰ ਦੁੱਖ ਦੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਹੈ¢ ਉਨ੍ਹਾ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵੀ ਹੜ੍ਹ ਪ੍ਰਭਾਵਤਾਂ ਨੂੰ ਮੁਆਵਜ਼ੇ ਦੀ ਵੰਡ ਦੀ ਸ਼ੁਰੂਆਤ ਕਰਨ ‘ਤੇ ਉਹਨਾ ਦਾ ਧੰਨਵਾਦ ਪ੍ਰਗਟਾਇਆ¢




