ਦਲਿਤਾਂ ਦੇ ਮੁੱਦੇ ‘ਤੇ ‘ਆਪ’ ਦੇ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ

0
147

ਨਿਆਂ ਨਾ ਮਿਲਿਆ ਤਾਂ ਵੱਡਾ ਅੰਦੋਲਨ ਵਿੱਢਿਆ ਜਾਵੇਗਾ : ਚੀਮਾ
ਚੰਡੀਗੜ੍ਹ : ਆਮ ਆਦਮੀ ਪਾਰਟੀ ਦਾ ਵਫ਼ਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ‘ਚ ਦਲਿਤਾਂ ‘ਤੇ ਅੱਤਿਆਚਾਰ ਦੇ ਮਾਮਲੇ ‘ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ | ਵਫ਼ਦ ਨੇ ਏ ਡੀ ਜੀ ਪੀ ਵਾਈ ਪੂਰਨ ਕੁਮਾਰ ਦੀ ਖ਼ੁਦਕੁਸ਼ੀ ਦਾ ਮਾਮਲਾ ਉਠਾਇਆ ਅਤੇ ਹਰਿਆਣਾ ਸਰਕਾਰ ਨੂੰ ਕਟਹਿਰੇ ‘ਚ ਖੜ੍ਹਾ ਕੀਤਾ | ਵਿੱਤ ਮੰਤਰੀ ਨੇ ਦੱਸਿਆ ਕਿ ਭਾਜਪਾ ਸਰਕਾਰ ਨੇ ਦੇਸ਼ ਭਰ ‘ਚ ਦਲਿਤਾਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ ਅਤੇ ਭਾਜਪਾ ਦੀ ਹਕੂਮਤ ਵਾਲੇ ਸੂਬਿਆਂ ‘ਚ ਦਲਿਤਾਂ ‘ਤੇ ਅੱਤਿਆਚਾਰ ਵਧੇ ਹਨ | ਉਨ੍ਹਾਂ ਕਿਹਾ ਕਿ ਹਰਿਆਣਾ ‘ਚ ਵੀ ਦਲਿਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਇਸ ਮੁਹਿੰਮ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਲਹਿਰ ਚਲਾਈ ਜਾਵੇਗੀ | ਉਨ੍ਹਾਂ ਏ ਡੀ ਜੀ ਪੀ ਦੀ ਖ਼ੁਦਕੁਸ਼ੀ ਦੇ ਮਾਮਲੇ ‘ਚ ਇਨਸਾਫ਼ ਮੰਗਿਆ ਅਤੇ ਗਵਰਨਰ ਨੂੰ ਮੈਮੋਰੰਡਮ ਦੇ ਕੇ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਕੀਤੀ ਹੈ | ਚੀਮਾ ਨੇ ਕਿਹਾ ਕਿ ਜੇਕਰ ਨਿਆਂ ਨਾ ਮਿਲਿਆ ਤਾਂ ਭਾਜਪਾ ਸਰਕਾਰ ਖ਼ਿਲਾਫ਼ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ |