ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਸਮਾਗਮਾਂ ਸਬੰਧੀ ਦੇਸ਼ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਲਈ ਦਿੱਲੀ ਜਾਣਗੇ | ਇਸ ਤੋਂ ਇਲਾਵਾ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ |




