ਚੰਡੀਗੜ੍ਹ (ਗੁਰਜੀਤ ਬਿੱਲਾ,
ਕ੍ਰਿਸ਼ਨ ਗਰਗ)
ਨÏਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਨੂੰ ਕÏਮੀ ਰਾਜਧਾਨੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰਕੇ ਕੀਤੀ ਜਾਵੇਗੀ¢
ਵੀਰਵਾਰ ਨਵੀਂ ਦਿੱਲੀ ਵਿੱਚ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦÏਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਤ ਮਹੀਨਾ ਭਰ ਚੱਲਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ ਹੈ¢ ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਹੋਵੇਗੀ¢ ਉਨ੍ਹਾ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ, ਸਾਰੇ ਕੈਬਨਿਟ ਮੰਤਰੀ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਣਗੀਆਂ¢ ਇਸ ਮÏਕੇ ਮੁੱਖ ਮੰਤਰੀ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਥਾਨ ‘ਤੇ ਜਾ ਕੇ ਸ਼ਰਧਾ ਤੇ ਸਤਿਕਾਰ ਭੇਟ ਕਰਨਗੇ, ਜਿਨ੍ਹਾਂ ਗੁਰੂ ਸਾਹਿਬ ਪ੍ਰਤੀ ਸਿਦਕ ਨਿਭਾਉਂਦਿਆਂ ਲਾਸਾਨੀ ਕੁਰਬਾਨੀ ਦਿੱਤੀ¢ ਉਨ੍ਹਾਂ ਦੱਸਿਆ ਕਿ 25 ਅਕਤੂਬਰ ਦੀ ਸ਼ਾਮ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਜਾਵੇਗਾ |
ਉਨ੍ਹਾ ਕਿਹਾ ਕਿ ਇਸ ਤੋਂ ਬਾਅਦ ਪਹਿਲੀ ਨਵੰਬਰ ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਲਾਈਟ ਐਂਡ ਸਾਊਾਡ ਸ਼ੋਅ ਕਰਵਾਏ ਜਾਣਗੇ, ਜਿਸ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫਲਸਫੇ ਨੂੰ ਦਰਸਾਇਆ ਜਾਵੇਗਾ¢ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਸ੍ਰੀਨਗਰ (ਜੰਮੂ-ਕਸ਼ਮੀਰ) ਵਿੱਚ ਕੀਰਤਨ ਦਰਬਾਰ ਕਰਵਾਇਆ ਜਾਵੇਗਾ¢ ਅਗਲੇ ਦਿਨ 19 ਨਵੰਬਰ ਨੂੰ ਸ੍ਰੀਨਗਰ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਸੈਂਕੜੇ ਕਸ਼ਮੀਰੀ ਪੰਡਤ ਵੀ ਸੰਗਤ ਨਾਲ ਸ਼ਾਮਲ ਹੋਣਗੇ¢ਸੂਬਾ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ 23 ਨਵੰਬਰ ਤੋਂ 25 ਨਵੰਬਰ ਤੱਕ ਵਿਆਪਕ ਪੱਧਰ ‘ਤੇ ਸਮਾਗਮ ਕਰਵਾਏ ਜਾਣਗੇ¢ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 70 ਲੱਖ ਵਿਦਿਆਰਥੀਆਂ ਨੂੰ ਰੋਜ਼ਾਨਾ ਕੁਝ ਸਮਾਂ ਗੁਰੂ ਸਾਹਿਬ ਦੇ ਜੀਵਨ, ਦਰਸ਼ਨ ਅਤੇ ਕੁਰਬਾਨੀ ਬਾਰੇ ਜਾਣੂ ਕਰਵਾਇਆ ਜਾਵੇਗਾ¢ਇਸ ਦÏਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਤ ਲੋਗੋ ਵੀ ਜਾਰੀ ਕੀਤਾ ਗਿਆ¢ਇਸ ਮÏਕੇ ਦਿੱਲੀ ਦੇ ਤਿਲਕ ਨਗਰ ਹਲਕੇ ਤੋਂ ਵਿਧਾਇਕ ਜਰਨੈਲ ਸਿੰਘ ਅਤੇ ਸਕੱਤਰ ਸੈਰ-ਸਪਾਟਾ ਤੇ ਸੱਭਿਆਚਾਰ ਮਾਮਲੇ ਅਭਿਨਵ ਤਿ੍ਖਾ ਹਾਜ਼ਰ ਸਨ |





