ਭੁੱਲਰ ਦਾ 14 ਦਿਨਾ ਨਿਆਂਇਕ ਰਿਮਾਂਡ

0
79

ਚੰਡੀਗੜ੍ਹ : ਸੀ ਬੀ ਆਈ ਵੱਲੋਂ ਕਥਿਤ ਭਿ੍ਸ਼ਟਾਚਾਰ ਦੇ ਦੋਸ਼ਾਂ ਤਹਿਤ ਵੀਰਵਾਰ ਨੂੰ ਗਿ੍ਫ਼ਤਾਰ ਕੀਤੇ ਪੰਜਾਬ ਪੁਲਸ ਦੇ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੂੰ ਮੈਡੀਕਲ ਜਾਂਚ ਮਗਰੋਂ ਚੰਡੀਗੜ੍ਹ ਸਥਿਤ ਸੀ ਬੀ ਆਈ ਅਦਾਲਤ ਵਿਚ ਪੇਸ਼ ਕੀਤਾ ਗਿਆ | ਸੀ ਬੀ ਆਈ ਕੋਰਟ ਨੇ ਕੇਂਦਰੀ ਏਜੰਸੀ ਨੂੰ ਭੁੱਲਰ ਦਾ 14 ਦਿਨਾ ਨਿਆਂਇਕ ਰਿਮਾਂਡ ਦੇ ਦਿੱਤਾ ਹੈ | ਸੀ ਬੀ ਆਈ ਨੇ ਭੁੱਲਰ ਦੀ ਚੰਡੀਗੜ੍ਹ ਦੇ ਸੈਕਟਰ 40 ਵਿਚਲੀ ਕੋਠੀ ‘ਤੇ ਵੀਰਵਾਰ ਨੂੰ ਛਾਪਾ ਮਾਰਿਆ ਤੇ ਉਥੋਂ ਕਰੀਬ 5 ਕਰੋੜ ਰੁਪਏ ਦੀ ਨਕਦੀ ਅਤੇ ਡੇਢ ਕਿਲੋ ਸੋਨਾ ਜ਼ਬਤ ਕੀਤਾ | ਭੁੱਲਰ ਦੀ ਗਿ੍ਫ਼ਤਾਰੀ ਮੰਡੀ ਗੋਬਿੰਦਗੜ੍ਹ ਦੇ ਸਕਰੈਪ ਡੀਲਰ ਨਰੇਸ਼ ਬੱਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ, ਜਿਸ ਨੇ ਦੋਸ਼ ਲਗਾਇਆ ਸੀ ਕਿ ਭੁੱਲਰ ਨੇ ਐੱਫ ਆਈ ਆਰ ਦਾ ਨਿਪਟਾਰਾ ਕਰਨ ਦੇ ਬਦਲੇ 8 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ | ਇਹ ਰਿਸ਼ਵਤ ਕਥਿਤ ਤੌਰ ‘ਤੇ ਇਕ ਦਲਾਲ ਕਿ੍ਸ਼ਨੂ ਰਾਹੀਂ ਮੰਗੀ ਗਈ ਸੀ, ਜਿਸ ਨੂੰ ਸੀ ਬੀ ਆਈ ਨੇ ਗਿ੍ਫ਼ਤਾਰ ਕਰ ਲਿਆ ਹੈ |