ਚੰਡੀਗੜ੍ਹ (ਗੁਰਜੀਤ ਬਿੱਲਾ, ਕਿ੍ਸ਼ਨ ਗਰਗ)-ਕਰ ਪਾਲਣਾ ਵਿੱਚ ਪਾਰਦਰਸ਼ਤਾ ਅਤੇ ਨਾਗਰਿਕ ਹਿੱਸੇਦਾਰੀ ਨੂੰ ਉਤਸ਼ਾਹਤ ਕਰਨ ਲਈ ਇੱਕ ਵੱਡੇ ਯਤਨ ਵਜੋਂ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਨਿੱਚਰਵਾਰ ਇਥੇ ਸੂਬੇ ਦੀ ਪ੍ਰਸਿੱਧ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ¢ ਉਨ੍ਹਾ ਕਿਹਾ ਕਿ ਇਸ ਸਕੀਮ ਵਿੱਚ ਹੁਣ ਇੱਕ ਤਿਮਾਹੀ ਬੰਪਰ ਡਰਾਅ ਸ਼ਾਮਲ ਹੋਵੇਗਾ, ਜਿਸ ਵਿੱਚ ਜਨਤਕ ਸ਼ਮੂਲੀਅਤ ਨੂੰ ਉਤਸ਼ਾਹਤ ਕਰਨ ਲਈ ਵੱਡੇ ਨਕਦ ਇਨਾਮ ਦਿੱਤੇ ਜਾਣਗੇ¢
ਚੀਮਾ ਨੇ ਕਿਹਾ ਕਿ ਹਰੇਕ ਤਿਮਾਹੀ ਦÏਰਾਨ ਇਸ ਯੋਜਨਾ ਵਿੱਚ ਹਿੱਸਾ ਲੈਣ ਵਾਲਿਆਂ ਨੂੰ 1,00,000 ਰੁਪਏ ਦਾ ਪਹਿਲਾ ਇਨਾਮ, 50,000 ਰੁਪਏ ਦਾ ਦੂਜਾ ਇਨਾਮ ਅਤੇ 25,000 ਰੁਪਏ ਦਾ ਤੀਜਾ ਇਨਾਮ ਜਿੱਤਣ ਦਾ ਮÏਕਾ ਮਿਲੇਗਾ¢ ਉਨ੍ਹਾ ਕਿਹਾ ਕਿ ਕਰ ਪਾਲਣਾ ਨੂੰ ਹੋਰ ਸੁਚਾਰੂ ਬਣਾਉਣ ਲਈ ‘ਮੇਰਾ ਬਿੱਲ’ ਐਪ ਰਾਹੀਂ ਸੇਵਾ ਖੇਤਰ, ਜਿਵੇਂ ਕਿ ਰੈਸਟੋਰੈਂਟ, ਸੈਲੂਨ ਅਤੇ ਬੁਟੀਕ ਨਾਲ ਸੰਬੰਧਤ ਬਿੱਲਾਂ ਲਈ ਇੱਕ ਸਮਰਪਿਤ ਬਿੱਲ ਅਪਲੋਡ ਕਰਨ ਦੀ ਸਹੂਲਤ ਅਤੇ ਇਨਾਮ ਵੰਡ ਵਿਧੀ ਵੀ ਪੇਸ਼ ਕੀਤੀ ਜਾਵੇਗੀ¢ਵਿੱਤ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਖਪਤਕਾਰਾਂ ਦੇ ਸਵਾਲਾਂ ਦੇ ਜਵਾਬ ਲਈ ਇੱਕ ਰੀਅਲ-ਟਾਈਮ ਚੈਟਬੋਟ ਵੀ ਲਾਂਚ ਕੀਤਾ ਜਾਵੇਗਾ ਅਤੇ ਐਪ ਹੁਣ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਅਤੇ ਹਿੰਦੀ ਭਾਸ਼ਾ ਵਿੱਚ ਵੀ ਹੋਵੇਗੀ, ਤਾਂ ਜੋ ਆਮ ਲੋਕਾਂ ਲਈ ਵਿਆਪਕ ਪਹੁੰਚਯੋਗਤਾ ਨੂੰ ਯਕੀਨੀ ਬਣਾਇਆ ਜਾ ਸਕੇ |





