175 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਟੀਚਾ : ਮਾਨ

0
103

ਚੰਡੀਗੜ੍ਹ (ਗੁਰਜੀਤ ਬਿੱਲਾ, ਕਿ੍ਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਨਿੱਚਰਵਾਰ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੇ ਪ੍ਰਬੰਧਕੀ ਸਕੱਤਰਾਂ ਨੂੰ ਤਿਉਹਾਰਾਂ ਦੇ ਸੀਜ਼ਨ ਦÏਰਾਨ ਝੋਨੇ ਦੀ ਚੱਲ ਰਹੀ ਖਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਦੇ ਹੁਕਮ ਦਿੱਤੇ¢
ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਬਾਵਜੂਦ ਪੰਜਾਬ ਵੱਲੋਂ ਅਜੇ ਵੀ ਕੌਮੀ ਅਨਾਜ ਭੰਡਾਰ ਵਿੱਚ 175 ਲੱਖ ਮੀਟਰਕ ਟਨ ਝੋਨੇ ਦਾ ਯੋਗਦਾਨ ਪਾਉਣ ਦੀ ਸੰਭਾਵਨਾ ਹੈ¢ ਮੁੱਖ ਮੰਤਰੀ ਨੇ ਦੱਸਿਆ ਕਿ ਸ਼ੁੱਕਰਵਾਰ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ 38.65 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 37.20 ਲੱਖ ਮੀਟਰਕ ਟਨ ਝੋਨਾ ਪਹਿਲਾਂ ਹੀ ਖਰੀਦਿਆ ਜਾ ਚੁੱਕਾ ਹੈ¢ ਖਰੀਦ ਦੇ 72 ਘੰਟਿਆਂ ਦੇ ਅੰਦਰ-ਅੰਦਰ ਲਿਫਟਿੰਗ ਨੂੰ ਯਕੀਨੀ ਬਣਾਉਣ ਸੰਬੰਧੀ ਸੂਬਾ ਸਰਕਾਰ ਦੇ ਮਾਪਦੰਡ ਦੀ ਪਾਲਣਾ ਕਰਦਿਆਂ ਸੂਬੇ ਵੱਲੋਂ 100 ਫੀਸਦੀ ਲਿਫਟਿੰਗ ਹੋ ਚੁੱਕੀ ਹੈ¢ ਖਰੀਦੇ ਗਏ ਅਨਾਜ ਲਈ ਕਿਸਾਨਾਂ ਨੂੰ ਕੁੱਲ 7,472.20 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ¢